- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਥਵੀ ਸ਼ਾਅ ਡੋਪਿੰਗ ਚ ਫੇਲ, 8 ਮਹੀਨੇ ਲਈ ਸਸਪੈਂਡ
ਨੌਜਵਾਨ ਕ੍ਰਿਕਟਰ ਪ੍ਰਿਥਵੀ ਸ਼ਾਅ ਨੂੰ ਡੋਪਿੰਗ ਦਾ ਦੋਸ਼ ਲਗਾਇਆ ਗਿਆ ਹੈ। ਉਸ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ 8 ਮਹੀਨੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਵਿੰਡੀਜ਼ ਵਿਰੁੱਧ 2018 ‘ਚ 2 ਟੈਸਟ ਮੈਚ ਖੇਡਣ ਵਾਲੇ 19 ਸਾਲਾ ਸ਼ਾਅ ਰਿਪੋਰਟਾਂ ਅਨੁਸਾਰ ਆਪਣੇ ਕਮਰ ਦੀ ਸੱਟ ਦਾ ਇਲਾਜ ਕਰਾ ਰਹੇ ਹਨ। ਉਸਦਾ ਸੈਅਦ ਮੁਸ਼ਤਾਕ ਅਲੀ ਟੀ-20 ਟੂਰਨਾਮੈਂਟ ਦੇ ਦੌਰਾਨ ਡੋਪਿੰਗ ਟੈਸਟ ਕੀਤਾ ਗਿਆ ਤੇ ਉਸ ਨੂੰ ‘ਟਰਬੁਟੈਲਾਈਨ’ ਦਾ ਦੋਸ਼ੀ ਪਾਇਆ ਗਿਆ। ਸ਼ਾਅ ਤੋਂ ਇਲਾਵਾ ਦੋ ਹੋਰ ਘਰੇਲੂ ਖਿਡਾਰੀਆਂ ਵਿਦਰਭ ਦੇ ਅਕਸ਼ੈ ਦੁਲਾਰਵਰ ਤੇ ਰਾਜਸਥਾਨ ਦੇ ਗਜਰਾਜ ਨੂੰ ਵੀ ਕ੍ਰਿਕਟ ਬੋਰਡ ਦੀ ਐਂਟੀ-ਡੋਪਿੰਗ ਕੋਡ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ। ਬੀ. ਸੀ. ਸੀ. ਆਈ. ਨੇ ਬਿਆਨ ‘ਚ ਕਿਹਾ ਕਿ ਮੁੰਬਈ ਕ੍ਰਿਕਟ ਸੰਘ ਦੇ ਨਾਲ ਰਜਿਸਟਰਡ ਪ੍ਰਿਥਵੀ ਸ਼ਾਅ ਨੂੰ ਡੋਪਿੰਗ ‘ਚ ਫੜੇ ਜਾਣ ‘ਤੇ ਸਸਪੈਂਡ ਕਰ ਦਿੱਤਾ ਗਿਆ ਹੈ। ਸ਼ਾਅ ਨੇ ਅਣਜਾਣੇ ‘ਚ ਪਾਬੰਦੀ ਪਦਾਰਥ ਦਾ ਸੇਵਨ ਕੀਤਾ ਹੈ। ਸ਼ਾਅ ਨੂੰ ਅੱਠ ਮਹੀਨੇ ਦੇ ਲਈ ਸਸਪੈਂਡ ਕੀਤਾ ਗਿਆ ਹੈ। ਜੋ 16 ਮਾਰਚ 2019 ਤੋਂ 15 ਨਵੰਬਰ 2019 ਤਕ ਰਹੇਗਾ। ਇਸਦਾ ਮਤਲਬ ਹੈ ਕਿ ਉਹ ਬੰਗਲਾਦੇਸ਼ ਤੇ ਦੱਖਣੀ ਅਫਰੀਕਾ ਵਿਰੁੱਧ ਘਰੇਲੂ ਸੀਰੀਜ਼ ‘ਚ ਨਹੀਂ ਖੇਡ ਸਕੇਗਾ।


