- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਥਵੀ ਸ਼ਾਅ ਪਰਥ ਟੈਸਟ ਤੋਂ ਬਾਹਰ
ਪਰਥ – ਭਾਰਤੀ ਕ੍ਰਿਕਟ ਟੀਮ ਦੇ ਯੁਵਾ ਓਪਨਰ ਪ੍ਰਿਥਵੀ ਸ਼ਾਅ ਗਿੱਟੇ ਦੀ ਸੱਟ ਤੋਂ ਅਜੇ ਤਕ ਉਭਰ ਨਹੀਂ ਸਕੇ ਹਨ ਅਤੇ ਸ਼ੁੱਕਰਵਾਰ ਨੂੰ ਪਰਥ ‘ਚ ਆਸਟਰੇਲੀਆ ਦੇ ਖਿਲਾਫ ਸ਼ੁਰੂ ਹੋਣ ਜਾ ਰਹੇ ਦੂਜੇ ਕ੍ਰਿਕਟ ਟੈਸਟ ‘ਚ ਵੀ ਟੀਮ ਦਾ ਹਿੱਸਾ ਨਹੀਂ ਬਣ ਸਕਣਗੇ। 19 ਸਾਲਾ ਪ੍ਰਿਥਵੀ ਨੂੰ ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਹਿੱਸਾ ਬਣਾਇਆ ਗਿਆ ਸੀ ਪਰ ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਕ੍ਰਿਕਟ ਆਸਟਰੇਲੀਆ (ਸੀ.ਏ.) ਇਲੈਵਨ ਦੇ ਖਿਲਾਫ 28 ਨਵੰਬਰ ਤੋਂ ਇਕ ਦਸੰਬਰ ਤੱਕ ਖੇਡੇ ਗਏ ਚਾਰ ਰੋਜ਼ਾ ਅਭਿਆਸ ਮੈਚ ‘ਚ ਉਨ੍ਹਾਂ ਨੂੰ ਗਿੱਟੇ ‘ਚ ਸੱਟ ਲਗ ਗਈ ਅਤੇ ਉਹ ਐਡੀਲੇਡ ਟੈਸਟ ਤੋਂ ਬਾਹਰ ਹੋ ਗਏ। ਅਭਿਆਸ ਮੈਚ ‘ਚ ਭਾਰਤ ਦੀ ਪਹਿਲੀ ਪਾਰੀ ‘ਚ ਓਪਨਿੰਗ ‘ਚ ਉਤਰੇ ਪ੍ਰਿਥਵੀ ਨੇ 69 ਗੇਂਦਾਂ ‘ਚ 11 ਚੌਕਿਆਂ ਦੀ ਮਦਦ ਨਾਲ 66 ਦੌੜਾਂ ਦੀ ਬੇਜੋੜ ਅਰਧ ਸੈਂਕੜੇ ਵਾਲੀ ਪਾਰੀ ਨਾਲ ਕਪਤਾਨ ਵਿਰਾਟ ਕੋਹਲੀ ਨੂੰ ਕਾਫੀ ਪ੍ਰਭਾਵਿਤ ਕੀਤਾ ਸੀ, ਜਿਨ੍ਹਾਂ ਨੂੰ ਉਨ੍ਹਾਂ ਤੋਂ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਦੀ ਕਾਫੀ ਉਮੀਦਾਂ ਸਨ। ਪਰ ਅਭਿਆਸ ‘ਚ ਵਿਰੋਧੀ ਟੀਮ ਦੀ ਪਾਰੀ ਦੇ ਦੌਰਾਨ ਫੀਲਡਿੰਗ ਕਰਦੇ ਸਮੇਂ ਉਹ ਸੱਟ ਦਾ ਸ਼ਿਕਾਰ ਹੋ ਕੇ ਪਹਿਲੇ ਹੀ ਮੈਚ ਤੋਂ ਬਾਹਰ ਹੋ ਗਏ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵੀਰਵਾਰ ਨੂੰ ਪਰਥ ‘ਚ ਹੋਣ ਵਾਲੇ ਦੂਜੇ ਟੈਸਟ ਲਈ 13 ਮੈਂਬਰੀ ਟੀਮ ਐਲਾਨੀ ਜਿਸ ‘ਚ ਪ੍ਰਿਥਵੀ ਸ਼ਾਅ ਦੇ ਸ਼ਾਮਲ ਹੋਣ ਦੀ ਉਮੀਦ ਸੀ।


