- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਥਵੀ ਸ਼ਾਹ ਦੀ ਕਿਸੇ ਨਾਲ ਤੁਲਨਾ ਨਾ ਕਰੋ : ਵਿਰਾਟ
ਹੈਦਰਾਬਾਦ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਨੌਜਵਾਨ ਓਪਨਰ ਪ੍ਰਿਥਵੀ ਸ਼ਾਹ ਨੂੰ ਚੰਗੀ ਪ੍ਰਤਿਭਾ ਦੱਸਦੇ ਹੋਏ ਕਿਹਾ ਕਿ ਉਸਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ। ਵਿਰਾਟ ਨੇ ਵੈਸਟਇੰਡੀਜ਼ ਵਿਰੁੱਧ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਦੀ ਪੂਰਬਲੀ ਸ਼ਾਮ ‘ਤੇ ਵੀਰਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ, ”ਇਸ ਖਿਡਾਰੀ ਵਿਚ ਅਦਭੁੱਤ ਪ੍ਰਤਿਭਾ ਹੈ ਤੇ ਇਸ ਗੱਲ ਨੂੰ ਅਸੀਂ ਸਾਰਿਆਂ ਨੇ ਦੇਖਿਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਉਸ ਨੂੰ ਉੱਚ ਪੱਧਰ ਦੀ ਕ੍ਰਿਕਟ ਖੇਡਣੀ ਚਾਹੀਦੀ ਹੈ ਅਤੇ ਉਹ ਆਪਣੇ ਪਹਿਲੇ ਮੈਚ ਦੇ ਪ੍ਰਦਰਸ਼ਨ ਨੂੰ ਦੁਹਰਾਅ ਸਕਦਾ ਹੈ। ਉਹ ਹਮੇਸ਼ਾ ਸਿੱਖਣ ਨੂੰ ਉਤਸ਼ਾਹਿਤ ਰਹਿੰਦਾ ਹੈ ਤੇ ਉਸਦੇ ਕੋਲ ਇਕ ਚੰਗਾ ਦਿਮਾਗ ਹੈ।”
ਪ੍ਰਿਥਵੀ ਨੇ ਰਾਜਕੋਟ ਵਿਚ ਆਪਣੇ ਡੈਬਿਊ ਟੈਸਟ ਵਿਚ ਇਤਿਹਾਸਕ ਸੈਂਕੜਾ ਲਾਇਆ ਸੀ। ਕਪਤਾਨ ਨੇ ਮੁੰਬਈ ਦੇ ਇਸ ਨੌਜਵਾਨ ਬੱਲੇਬਾਜ਼ ਦੀ ਜੰਮ ਕੇ ਸ਼ਲਾਘਾ ਕਰਦਿਆਂ ਕਿਹਾ, ”ਉਹ ਹਾਲਾਤ ਨੂੰ ਚੰਗੀ ਤਰ੍ਹਾਂ ਸਮਝਦਾ ਹੈ ਤੇ ਸਾਨੂੰ ਉਸਦੀ ਤੁਲਨਾ ਕਿਸੇ ਹੋਰ ਖਿਡਾਰੀ ਨਾਲ ਨਹੀਂ ਕਰਨੀ ਚਾਹੀਦੀ। ਸਾਨੂੰ ਉਸ ਨੂੰ ਅਜਿਹੀ ਸਥਿਤੀ ਵਿਚ ਨਹੀਂ ਪਾਉਣਾ ਚਾਹੀਦਾ, ਜਿੱਥੇ ਉਹ ਕਿਸੇ ਤਰ੍ਹਾਂ ਦਾ ਦਬਾਅ ਮਹਿਸੂਸ ਕਰੇ। ਉਸ ਨੂੰ ਖੁੱਲ੍ਹ ਕੇ ਖੇਡਣ ਦੇਣਾ ਚਾਹੀਦਾ ਹੈ, ਜਿੱਥੇ ਉਹ ਕ੍ਰਿਕਟ ਦਾ ਮਜ਼ਾ ਲੈ ਸਕੇ ਤੇ ਇਕ ਚੰਗੇ ਖਿਡਾਰੀ ਦੇ ਰੂਪ ਵਿਚ ਤਿਆਰ ਹੋ ਸਕੇ।”


