- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਯੰਕਾ ਵੱਲੋਂ ਯੂਪੀ ਦੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਮੀਟਿੰਗ
ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਹੋਰ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਇਸ ਹਫ਼ਤੇ ਲਖਨਊ ਦਾ ਦੌਰਾ ਕੀਤਾ ਜਾਵੇਗਾ। ਉਪਰੰਤ ਉਨ੍ਹਾਂ ਵੱਲੋਂ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਜਾਵੇਗਾ, ਜਿਸ ਦਾ ਮਕਸਦ ਪਾਰਟੀ ਕੇਡਰ ਵਿਚ ਜੋਸ਼ ਭਰਨਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭਾਜਪਾ ਖ਼ਿਲਾਫ਼ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਕਰਨਾ ਹੋਵੇਗਾ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ।ਸੰਭਾਵੀ ਤੌਰ ’ਤੇ 14 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਆਪਣੇ ਲਖਨਊ ਦੌਰੇ ਤੋਂ ਪਹਿਲਾਂ ਅੱਜ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਬੇਰੁਜ਼ਗਾਰੀ, ਮਹਿੰਗਾਈ ਅਤੇ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਵਰਗੇ ਮੁੱਦਿਆਂ ’ਤੇ ਭਾਜਪਾ ਸਰਕਾਰ ਖ਼ਿਲਾਫ਼ ਕਾਂਗਰਸ ਸੜਕਾਂ ’ਤੇ ਉਤਰੇਗੀ। ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਆਪਣੀਆਂ ਸਰਗਰਮੀਆਂ ਵਧਾਉਣਾ ਚਾਹੁੰਦੀ ਹੈ ਜਿਸ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਵੱਲੋਂ ਪਾਰਟੀ ਦੀ ਸਲਾਹਕਾਰ ਕੌਂਸਲ ਅਤੇ ਰਣਨੀਤੀ ਕਾਰਜਕਾਰੀ ਸਮੂਹ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਸੂਤਰਾਂ ਅਨੁਸਾਰ ਉਨ੍ਹਾਂ ਵੱਲੋਂ ਰਾਜ ਵਿਚ ਮਹਿੰਗਾਈ, ਕਰੋਨਾਵਾਇਰਸ ਦੀ ਸਥਿਤੀ, ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪੰਚਾਇਤੀ ਚੋਣਾਂ ਅਤੇ ਜਥੇਬੰਦਕ ਸਿਖਲਾਈ ਕੈਂਪਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿਚ ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਅਜੈ ਕੁਮਾਰ ਲੱਲੂ, ਸੀਨੀਅਰ ਪਾਰਟੀ ਆਗੂ ਸਲਮਾਨ ਖੁਰਸ਼ੀਦ, ਰਾਜੀਵ ਸ਼ੁਕਲਾ, ਪ੍ਰਮੋਦ ਤਿਵਾੜੀ ਤੇ ਰਾਸ਼ਿਦ ਅਲਵੀ ਆਦਿ ਵੀ ਸ਼ਾਮਲ ਸਨ।


