ਪ੍ਰਿਯੰਕਾ ਵੱਲੋਂ ਯੋਗੀ ਦੀ ਫੇਰੀ ਦਾ ਸਵਾਗਤ

ਲਖਨਊ – ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੀ ਸੋਨਭੱਦਰ ਫੇਰੀ ਮਗਰੋਂ ਕਿਹਾ ਕਿ ਕਿਸੇ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਸਵੀਕਾਰ ਕਰਨਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਸਿਰਫ਼ ਉਦੋਂ ਹਰਕਤ ਵਿੱਚ ਆਈ ਜਦੋਂ ਕਾਂਗਰਸ ਕਬਾਇਲੀਆਂ ਦੀ ਹਮਾਇਤ ’ਚ ਅੱਗੇ ਆਈ। ਉਨ੍ਹਾਂ ਟਵੀਟ ਕੀਤਾ, ‘ਮੈਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੀ ਫੇਰੀ ਦਾ ਸਵਾਗਤ ਕਰਦੀ ਹਾਂ। ਪੀੜਤ ਲੋਕਾਂ ਨਾਲ ਖੜ੍ਹੇ ਹੋਣਾ ਸਰਕਾਰ ਦਾ ਫਰਜ਼ ਹੈ। ਆਪਣੀ ਜ਼ੁੰਮੇਵਾਰੀ ਨੂੰ ਸਵੀਕਾਰ ਕਰਨਾ ਚੰਗੀ ਗੱਲ ਹੁੰਦੀ ਹੈ।’ ਉਨ੍ਹਾਂ ਕਿਹਾ, ‘ਉਂਭਾ ਦੇ ਲੋਕ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਉਂਭਾ ਦੇ ਲੋਕਾਂ ਨੂੰ ਜਲਦੀ ਹੀ ਇਨਸਾਫ਼ ਮਿਲੇਗਾ।

VIA PUNJAB