- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ
ਲੰਡਨ – ਬਰਤਾਨਵੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੇ 97 ਸਾਲਾ ਪਤੀ ਪ੍ਰਿੰਸ ਫਿਲਿਪ ਨੇ ਇਕ ਖੌਫ਼ਨਾਕ ਕਾਰ ਹਾਦਸੇ ਤੋਂ ਕੁਝ ਹਫ਼ਤੇ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਤਿਆਗ ਦਿੱਤਾ ਹੈ। ਇਸ ਹਾਦਸੇ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। ਬਕਿੰਘਮ ਪੈਲੇਸ ਨੇ ਇਕ ਬਿਆਨ ਵਿਚ ਦੱਸਿਆ ਕਿ ਐਡਿਨਬਰਾ ਦੇ ਡਿਊਕ ਵਲੋਂ ਕਾਫ਼ੀ ਸੋਚ ਵਿਚਾਰ ਤੋਂ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ।’’ ਪ੍ਰਿੰਸ ਵਲੋਂ ਆਪਣਾ ਡਰਾਈਵਿੰਗ ਲਾਇਸੈਂਸ ਤਿਆਗਣ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ ਹੁਣ ਉਹ ਡਰਾਈਵਰ ਨਾਲ ਹੀ ਕਿਤੇ ਆਇਆ ਜਾਇਆ ਕਰਨਗੇ। ਇਸ ਫ਼ੈਸਲੇ ਦਾ ਮਤਲਬ ਹੈ ਕਿ ਪ੍ਰ੍ਰਿੰਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।


