- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੇਮ ਮਿੱਤਲ ਦੀ ਅਗਵਾਈ ’ਚ ਅਕਾਲੀ ਆਗੂ ਅਸ਼ੋਕ ਗਰਗ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
ਮਾਨਸਾ – ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਨਿਯੁਕਤ ਕੀਤੇ ਮਾਨਸਾ ਹਲਕੇ ਤੋਂ ਸਾਬਕਾ ਵਿਧਾਇਕ ਸ੍ਰੀ ਪ੍ਰੇਮ ਮਿੱਤਲ ਦੇ ਮਾਨਸਾ ਦੌਰੇ ਦੌਰਾਨ ਅਕਾਲੀ ਆਗੂ ਤੇ ਅੱਗਰਵਾਲ ਸਭਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਸ਼ੋਕ ਗਰਗ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਨਰਲ ਸਕੱਤਰ ਸ੍ਰੀ ਪ੍ਰੇਮ ਮਿੱਤਲ ਨੇ ਸ੍ਰੀ ਗਰਗ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਗਰਗ ਨੇ ਕਿਹਾ ਕਿ ਮੇਰਾ ਪਿਛੋਕੜ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਪਰੰਤੂ ਅਸੀਂ ਕੁੱਝ ਕਾਰਨਾਂ ਕਾਰਨ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸੀ ਪਰੰਤੂ ਬਣਦਾ ਮਾਣ-ਸਨਮਾਨ ਨਾ ਮਿਲਣ ਅਤੇ ਸ੍ਰੀ ਪ੍ਰੇਮ ਮਿੱਤਲ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੇ ਨਾਲ ਨਾਲ ਜਨਰਲ ਸਕੱਤਰ ਨਿਯੁਕਤ ਹੋਣ ਤੇ ਉਹਨਾਂ ਦੀ ਅਗਵਾਈ ਹੇਠ ਅਸੀਂ ਮੁੜ ਆਪਣੀ ਮਾਂ ਪਾਰਟੀ ਵਿੱਚ ਪਰਤੇ ਹਾਂ। ਜਦੋਂਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰੇਮ ਮਿੱਤਲ ਨੇ ਅਸ਼ੋਕ ਗਰਗ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਜੀ ਆਇਆਂ ਆਖਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਰ ਵਰਕਰ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਂਦਾ ਹੈ ਅਤੇ ਸ੍ਰੀ ਅਸ਼ੋਕ ਗਰਗ ਤੇ ਉਹਨਾਂ ਦੇ ਸਾਥੀਆਂ ਨੂੰ ਵੀ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੁਰਿੰਦਰ ਆਹਲੂਵਾਲੀਆ ਸੀਨੀਅਰ ਕਾਂਗਰਸੀ ਨੇਤਾ, ਅਸ਼ੋਕ ਗਰਗ ਸੂਬਾਈ ਮੀਤ ਪ੍ਰਧਾਨ ਅੱਗਰਵਾਲ ਸਭਾ, ਹਰਿੰਦਰ ਸ਼ਰਮਾ ਪ੍ਰਧਾਨ ਮਿੰਨੀ ਬੱਸ ਓਪਰੇਟਰਜ, ਸੁਰੇਸ਼ ਨੰਦਗੜ੍ਹੀਆ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਮਾਸਟਰ ਰੁਲਦੂ ਰਾਮ ਬਾਂਸਲ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ, ਬਾਬੂ ਲਾਲ ਸ਼ਰਮਾ ਜਨਰਲ ਸਕੱਤਰ ਸੀਨੀਅਰ ਸਿਟੀਜਨ ਕੌਂਸਲ, ਪ੍ਰਵੀਨ ਟੋਨੀ ਸਾਬਕਾ ਪ੍ਰਧਾਨ ਜਿਲ੍ਹਾ ਯੂਥ ਕਾਂਗਰਸ, ਅਨਿਲ ਠੇਕੇਦਾਰ, ਕ੍ਰਿਸ਼ਨ ਚੰਦ ਫੱਤਾ ਸੀਨੀਅਰ ਮੈਂਬਰ ਡੀ.ਏ.ਵੀ. ਸਕੂਲ, ਮਾਸਟਰ ਤੀਰਥ ਸਿੰਘ ਮਿੱਤਲ ਖਜਾਨਚੀ ਅੱਗਰਵਾਲ ਸਭਾ, ਸੱਤਪਾਲ ਬਾਂਸਲ, ਰਕੇਸ਼ ਕੁਮਾਰ, ਹੈਰੀ ਆਹਲੂਵਾਲੀਆ, ਵਿਨੋਦ ਸਿੰਗਲਾ, ਐਡਵੋਕੇਟ ਆਰ.ਸੀ. ਗੋਇਲ, ਪ੍ਰੇਮ ਕੁਮਾਰ, ਮੱਘਰ ਮੱਲ ਖਿਆਲਾ, ਸਤੀਸ਼ ਕੁਮਾਰ ਮਿੱਤਲ, ਹਰੀ ਰਾਮ, ਤੇਲੂ ਰਾਮ ਆਦਿ ਹਾਜ਼ਰ ਸਨ।


