ਪੰਚਾਇਤ ਚੋਣਾਂ ਵਿੱਚ ਕਾਂਗਰਸ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਸਰਕਾਰ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਕੈਪਟਨ ਸਿੱਧੂ ਨੇ ਕਿਹਾ ਕਿ ਪਿੰਡਾਂ ਵਿੱਚ ਚੋਣ ਲੜ ਰਹੇ ਅਕਾਲੀ ਦਲ ਵਲੋਂ ਸਰਪੰਚ ਅਤੇ ਪੰਚ ਦੇ ਉਮੀਦਵਾਰਾਂ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਂਗਰਸ ਸਰਕਾਰ ਦੀ ਸ਼ਹਿ ਉਪਰ ਪੁਲੀਸ ਅਫਸਰਾਂ ਅਤੇ ਪੁਲੀਸ ਮੁਲਾਜਮਾਂ ਵਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਪੰਚਾਇਤ ਚੋਣਾਂ ਲੜਨ ਤੋਂ ਰੋਕਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਕਾਂਗਰਸ ਦੀਆਂ ਇਹ ਚਾਲਾਂ ਲੋਕਤੰਤਰ ਲਈ ਖਤਰਾ ਹਨ, ਜਿਹਨਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ| ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਧੱਕੇ ਨਾਲ ਪੰਚਾਇਤ ਚੋਣਾਂ ਜਿਤਣਾ ਚਾਹੁੰਦੀ ਹੈ, ਉਸਦਾ ਖਮਿਆਜਾ ਉਸਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ|ਉਹਨਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਕਾਂਗਰਸ ਦੀ ਸ਼ਹਿ ਤੇ ਪੁਲੀਸ ਅਫਸਰਾਂ ਤੇ ਪੁਲੀਸ ਮੁਲਾਜਮਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ|

VIA PUNJAB