- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬੀ ਫਿਲਮ ‘ਫੁੱਫੜ ਜੀ’ ਦੀ ਸ਼ੂਟਿੰਗ ਮੁਕੰਮਲ ਗੁਰਨਾਮ ਭੁੱਲਰ, ਬੀਨੂੰ ਢਿੱਲੋਂ ਤੇ ਜੱਸੀ ਗਿੱਲ ਹਨ ਮੁੱਖ ਅਦਾਕਾਰ
ਚੰਡੀਗ੍ਹੜ – ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਲਗਾਏ ਲਾਕ ਡਾਊਨ ਤੋਂ ਬਾਅਦ ਹੁਣ ਮਨਜ਼ੂਰੀ ਮਿਲਣ ਉਪਰੰਤ ਪੰਜਾਬੀ ਸਿਨਮਾ ਮੁੜ ਪਰਵਾਜ਼ ਭਰਨ ਦੀ ਤਿਆਰੀ ਵਿੱਚ ਹੈ। ਇਸ ਦੌਰਾਨ ਜੀ ਸਟੂਡੀਓਜ਼ ਅਤੇ ਕੇ ਕੁਮਾਰ ਸਟੂਡੀਓ ਵਲੋਂ ਗਾਇਕ ਗੁਰਨਾਮ ਭੁੱਲਰ, ਜੱਸੀ ਗਿੱਲ ਤੇ ਬੀਨੂੰ ਢਿੱਲੋਂ ਦੀ ਅਦਾਕਾਰੀ ਨਵਾਲੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਜੀ ਸਟੂਡੀਓਜ਼ ਦੇ ਸ਼ੀਰੀਕ ਪਟੇਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਸਾਵਧਾਨੀ ਦੇ ਨਾਲ ਫ਼ਿਲਮ ਦੀ ਸ਼ੂਟਿੰਗ ਮੁਕੰਮਲ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਕਜ ਬੱਤਰਾ ਵਲੋਂ ਡਾਇਰੈਕਟ ਕੀਤੀ ਗਈ ਇਹ ਫਿਲਮ ਕਾਮੇਡੀ ਅਤੇ ਪਿਆਰ ਮੁਹੱਬਤ ਦੀ ਗੱਲ ਕਰਦੀ ਹੈ ਅਤੇ ਇਸ ਫਿਲਮ ਦੀ ਕਹਾਣੀ ਸਮਾਜ ਨਾਲ ਜੁੜੀ ਅਤੇ ਮਨੋਰੰਜਨ ਨਾਲ ਭਰਪੂਰ ਹੈ। ਫਿਲਮ ਦੀ ਕਹਾਣੀ ਰਾਜੂ ਵਰਮਾ ਵਲੋਂ ਲਿਖੀ ਗਈ ਹੈ।ਫ਼ਿਲਮ ਵਿੱਚ ਗੁਰਨਾਮ ਭੁੱਲਰ, ਜੱਸੀ ਗਿੱਲ ਤੇ ਬੀਨੂੰ ਢਿੱਲੋਂ ਤੋਂ ਇਲਾਵਾ ਸਿੱਧੀਕਾ ਸ਼ਰਮਾ, ਅਲੰਕ੍ਰਿਤਾ ਸ਼ਰਮਾ,ਅਨੂ ਚੌਧਰੀ, ਹੌਬੀ ਧਾਲੀਵਾਲ, ਗੁਰਪ੍ਰੀਤ ਕੌਰ ਭੰਗੂ ਆਦਿ ਕਲਾਕਾਰ ਅਹਿਮ ਕਿਰਦਾਰ ਨਿਭਾਅ ਰਹੇ ਹਨ।


