- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਅਤੇ ਏ.ਏ.ਆਈ ਵੱਲੋਂ ਆਈਏਐਫ ਸਟੇਸ਼ਨ ਹਲਵਾਰਾ ਵਿਖੇ ਨਵਾਂ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ
ਚੰਡੀਗੜ੍ਹ – ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ) ਵੱਲੋਂ ਆਈਏਐਫ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸਾਂਝੇ ਉੱਦਮ ਤਹਿਤ ਨਿਊ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਜ ਵਾਸਤੇ ਪਹਿਲਾਂ ਐਮ.ਓ.ਸੀ.ਏ. ਅਤੇ ਏਅਰਪੋਰਟਜ਼ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਅਤੇ ਏ.ਏ.ਆਈ. ਦੇ ਚੇਅਰਮੈਨ ਸ੍ਰੀ ਗੁਰਪ੍ਰਸਾਦ ਮਹਾਪਾਤਰਾ ਦੀ ਹਾਜ਼ਰੀ ਵਿੱਚ ਇਸ ਸਮਝੌਤੇ ‘ਤੇ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਏਅਰਪੋਰਟਜ਼ ਅਥਾਰਟੀ ਆਫ ਇੰਡੀਆ ਦੇ ਈ.ਡੀ. ਸ੍ਰੀ ਜੀ.ਡੀ. ਗੁਪਤਾ ਵੱਲੋਂ ਹਸਤਾਖ਼ਰ ਕੀਤੇ ਗਏ।ਇਹ ਪ੍ਰਾਜੈਕਟ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਦੀ ਸਾਂਝੇਦਾਰੀ ਨਾਲ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਏਅਰਪੋਰਟ ਅਥਾਰਟੀ ਦਾ ਹਿੱਸਾ 51 ਫੀਸਦ ਅਤੇ ਪੰਜਾਬ ਸਰਕਾਰ ਗਲਾਡਾ ਦੇ ਰਾਹੀਂ 49 ਫੀਸਦੀ ਹਿੱਸੇਦਾਰੀ ਪਾਵੇਗੀ।ਇਸ ਸਮਝੌਤੇ ਦੇ ਤਹਿਤ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਵੇਂ ਏਅਰਪੋਰਟ ਦੇ ਵਿਕਾਸ ਸਬੰਧੀ ਸਾਰੇ ਪੂੰਜੀ ਖ਼ਰਚੇ ਕਰੇਗੀ ਜਦਕਿ ਪੰਜਾਬ ਸਰਕਾਰ ਇਸ ਵਿੱਚ 135.54 ਏਕੜ ਜ਼ਮੀਨ ਮੁਫ਼ਤ ਵਿੱਚ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਸਾਂਝੇਦਾਰੀ ਤਹਿਤ ਸਾਰੇ ਆਪਰੇਸ਼ਨਲ, ਪ੍ਰਬੰਧਕ ਅਤੇ ਰੱਖ ਰਖਾਅ ਜਿਸ ਵਿੱਚ ਰਿਪੇਅਰ ਵੀ ਸ਼ਾਮਿਲ ਹੈ, ਸਹਿਣ ਕੀਤੇ ਜਾਣਗੇ। ਕਾਬਲੇਗੌਰ ਹੈ ਕਿ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਪ੍ਰਾਜੈਕਟ ਦਾ ਪਹਿਲਾ ਫੇਸ ਜਾÎਣਿਕਿ ਨਵੇਂ ਕੌਮਾਂਤਰੀ ਸਿਵਲ ਇਨਕਲੇਵ ਦਾ ਵਿਕਾਸ, ਜਿਸ ਵਿੱਚ 4-ਸੀ ਟਾਈਪ ਦੇ ਏਅਰਕਰਾਫਟ ਅਗਲੇ 2 ਸਾਲਾਂ ਵਿੱਚ ਉੱਡਣੇ ਸ਼ੁਰੂ ਹੋ ਜਾਣਗੇ।


