- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਸਹਿਮਤ
ਚੰਡੀਗੜ – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ ’ਤੇ ਸਹਿਮਤੀ ਪ੍ਰਗਟਾਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ।ਹਰਿਆਣਾ ਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਚੰਡੀਗੜ ਦੇ ਪ੍ਰਸ਼ਾਸਕ ਵੱਲੋਂ ਵੀ ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਮੀਟਿੰਗ ਵਿੱਚ ਹਿੱਸਾ ਲੈਣ ਦੀ ਸੰਭਾਵਨਾ ਹੈ। ਇਸ ਸਬੰਧੀ ਪਹਿਲੀ ਮੀਟਿੰਗ ਪਿਛਲੇ ਸਾਲ ਅਪ੍ਰੈਲ ਵਿੱਚ ਹੋਈ ਸੀ ਅਤੇ ਉੱਤਰੀ ਸੂਬਿਆਂ ਨੇ ਪੰਚਕੂਲਾ (ਹਰਿਆਣਾ) ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਲੈਣ ਤੋਂ ਇਲਾਵਾ ਖੂਫੀਆ ਜਾਣਕਾਰੀ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਵਾਸਤੇ ਹਰੇਕ ਸੂਬੇ ਵੱਲੋਂ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਫੈਸਲਾ ਕੀਤਾ ਸੀ। ਸੂਬਿਆਂ ਨੇ ਸਾਂਝੇ ਮੰਚ ’ਤੇ ਨਸ਼ਿਆਂ ਵਿਰੁੱਧ ਸਰਗਰਮ ਮੁਹਿੰਮ ਰਾਹੀਂ ਲੜਣ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਨਸ਼ਿਆਂ ਦੇ ਰੁਝਾਨ, ਦਰਜ ਕੀਤੇ ਗਏ ਕੇਸਾਂ ਅਤੇ ਗਿ੍ਰਫ਼ਤਾਰ ਜਾਂ ਸ਼ਨਾਖ਼ਤ ਕੀਤੇ ਗਏ ਵਿਅਕਤੀਆਂ ਦੀ ਤੇਜ਼ੀ ਨਾਲ ਸੂਚਨਾ ਦੇ ਆਦਾਨ-ਪ੍ਰਦਾਨ ’ਤੇ ਵੀ ਜ਼ੋਰ ਦਿੱਤਾ ਸੀ। ਖੱਟੜ ਨਾਲ ਅੱਜ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦਿ੍ਰੜ ਹੈ ਜੋ ਕਿ ਸਰਹੱਦ ਪਾਰੋਂ ਪੰਜਾਬ ਵਿੱਚ ਸਮਗਲ ਕੀਤੇ ਜਾ ਰਹੇ ਹਨ। ਇਹ ਨਾ ਕੇਵਲ ਪਾਕਿਸਤਾਨ ਸਗੋਂ ਦੇਸ਼ ਦੇ ਅੰਦਰੂਨੀ ਹਿੱਸਿਆਂ ਖਾਸਕਰ ਕਸ਼ਮੀਰ ਤੋਂ ਵੀ ਸਮਗਲ ਕੀਤੇ ਜਾ ਰਹੇ ਹਨ। ਉਨਾਂ ਦੁਹਰਾਇਆ ਕਿ ਉਨਾਂ ਦੀ ਸਰਕਾਰ ਨਸ਼ਿਆਂ ਵਿਰੁੱਧ ਰੱਤੀ ਭਰ ਵੀ ਢਿੱਲ ਸਹਿਣ ਨਹੀਂ ਕਰੇਗੀ। ਇਸ ਤੋਂ ਪਹਿਲਾਂ ਹਰਿਆਣੇ ਦੇ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ ਅਤੇ ਉਨਾਂ ਨੂੰ ਭਾਗਵਤ ਗੀਤਾ ਦੀ ਇੱਕ ਕਾਪੀ ਅਤੇ ਇੱਕ ਮੀਮੈਂਟੋ ਭੇਟ ਕੀਤਾ।


