- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ
ਚੰਡੀਗੜ੍ਹ – ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ‘ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ। ਮੀਤ ਹੇਅਰ ਨੇ ਕਿਹਾ ਕਿ ਜੇਕਰ ਸਹੀ ਨੀਤੀ ਅਤੇ ਨੀਅਤ ਨਾਲ ਤਾਮਿਲਨਾਡੂ ਅਕਸਾਇਜ ‘ਚੋਂ 32000 ਕਰੋੜ ਰੁਪਏ ਦੀ ਕਮਾਈ ਕਰ ਸਕਦਾ ਹੈ ਅਤੇ ਤੇਲੰਗਾਨਾ ਮਾਈਨਿੰਗ 400 ਕਰੋੜ ਤੋਂ 4000 ਕਰੋੜ ਦੀ ਕਮਾਈ ਵਧਾ ਸਕਦਾ ਹੈ ਤਾਂ ਪੰਜਾਬ ਕਿਉਂ ਨਹੀਂ? ਮੀਤ ਹੇਅਰ ਨੇ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਹੀ ਨਿੱਜੀ ਕਾਰਪੋਰੇਟ ਘਰਾਣੇ ਸਰਕਾਰੀ ਸਰੋਤਾਂ ਨੂੰ ਬਰਬਾਦ ਕਰਦੇ ਆ ਰਹੇ ਹਨ, ਫ਼ਰਕ ਸਿਰਫ਼ ਐਨਾ ਹੈ ਕਿ ਅੰਬਾਨੀ-ਅਡਾਨੀ ਕੋਟ ਪੈਂਟ ਪਾ ਕੇ ਅਤੇ ਇਹ ਨੀਲੀਆਂ ਪੱਗਾਂ ਬੰਨ੍ਹ ਕੇ ਪੰਜਾਬ ਨੂੰ ਲੁੱਟਦੇ ਰਹੇ ਹਨ।


