- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਅੱਜ ਤੋਂ ਹੋਵੇਗਾ ਪ੍ਰਸਾਰਿਤ
ਕਣਕ ਦੇ ਬੀਜਾਂ ਦੀ ਵੰਡ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣਗੇ ਖੇਤੀ ਮਾਹਿਰ
ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਵਿੱਚ ਕੀਤੇ ਗਏ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਖਾਸ ਤੌਰ ਉਤੇ ਸੋਸ਼ਲ ਮੀਡੀਆ ਰਾਹੀਂ ਜਾਗੂਰਕ ਕਰਨ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗਰੈਕਸਕੋ) ਨੇ “ਫਾਈਵ ਰਿਵਰਜ਼” ਦੇ ਨਾਂ ਹੇਠ ਆਪਣਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ।ਇਸ ਹਫ਼ਤਾਵਾਰੀ ਸ਼ੋਅ ਦਾ ਪਹਿਲਾ ਪ੍ਰੋਗਰਾਮ 7 ਨਵੰਬਰ,2020 ਨੂੰ ਸ਼ਾਮ 5.30 ਵਜੇ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਪ੍ਰਸਾਰਿਤ ਹੋਵੇਗਾ। ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਐਮ.ਡੀ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਹਿਲੇ ਪ੍ਰੋਗਰਾਮ ਵਿੱਚ ਪੰਜਾਬ ਵਿੱਚ ਕਣਕ ਦੇ ਬੀਜਾਂ ਦੀ ਵੰਡ ਵਿੱਚ ਪਨਸੀਡ ਦੀ ਭੂਮਿਕਾ ਬਾਰੇ ਚਰਚਾ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਾਹਿਰ ਡਾ. ਹਰੀ ਰਾਮ ਅਤੇ ਪਨਸੀਡ ਦੇ ਜਨਰਲ ਮੈਨੇਜਰ ਜਗਤਾਰ ਸਿੰਘ ਮੱਲੀ ਕਿਸਾਨਾਂ ਨੂੰ ਮੁਖਾਤਬ ਕਰਨਗੇ। ਉੱਘੇ ਅਦਾਕਾਰ ਅਤੇ ਸਾਬਕਾ ਏ.ਐੱਮ.ਡੀ ਮਾਰਕਫੈੱਡ ਬਾਲ ਮੁਕੰਦ ਸ਼ਰਮਾ ਇਸ ਸ਼ੋਅ ਦੇ ਨਿਰਦੇਸ਼ਕ ਅਤੇ ਮੇਜ਼ਬਾਨ ਹੋਣਗੇ।ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਫੂਡ ਪ੍ਰੋਸੈਸਿੰਗ ਦੀਆਂ ਗਤਿਵਿਧੀਆਂ ਸਮੇਤ ਪੰਜਾਬ ਐਗਰੋ, ਪੈਗਰੈਕਸਕੋ, ਪੰਜਾਬ ਐਗਰੋ ਜੂਸ ਲਿਮਟਿਡ ਅਤੇ ਪਨਸੀਡ ਵੱਲੋਂ ਚਲਾਈ ਜਾ ਰਹੀਆਂ ਸਰਗਰਮੀਆਂ ਦੀਆਂ ਵੀਡੀਓਜ਼ ਵੀ ਦਿਖਾਈਆਂ ਜਾਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਹਫਤੇ ਸ਼ਨੀਵਾਰ 5.30 ਵਜੇ ਇਹ ਪ੍ਰੋਗਰਾਮ ਦੂਰਦਰਸ਼ਨ ਜਲੰਧਰ ਤੋਂ ਪ੍ਰਸਾਰਿਤ ਹੋਇਆ ਕਰੇਗਾ ।ਐਮ.ਡੀ. ਨੇ ਇਹ ਵੀ ਦੱਸਿਆ ਕਿ ਚੇਅਰਮੈਨ ਪੈਗਰੈਸਕੋ ਰਵਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ ਦੂਰਦਰਸ਼ਨ ਅਤੇ ਰੇਡੀਓ ਨਾਲ ਤਾਲਮੇਲ ਕਰਕੇ ਕਿਸਾਨਾਂ ਤਕ ਅਦਾਰੇ ਦੀ ਪਹੁੰਚ ਵਧਾਈ ਜਾਵੇ ਜਿਸ ਤਹਿਤ ਯੂ.ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ।


