ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦਾ ਦਿਹਾਂਤ

ਕੈਪਟਨ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਅਸ਼ਵਨੀ ਚੋਪੜਾ ਦਾ ਅੱਜ ਦਿੱਲੀ ਦੇ ਇੱਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਸਨ। ਵੱਖ-ਵੱਖ ਸਿਆਸੀ ਨੇਤਾਵਾਂ ਅਤੇ ਮੀਡੀਆ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉੱਪਰ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸ਼੍ਰੀ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ 63 ਵਰ੍ਹਿਆਂ ਦੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਦਿਹਾਂਤ ਉੱਪਰ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਚੋਪੜਾ ਦੀਆਂ ਪੱਤਰਕਾਰ ਵਜੋਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕੁਮਾਰ ਮਿੰਨਾ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦ ਪ੍ਰਗਟਾਈ।

VIA PUNJAB