- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ
ਚੰਡੀਗੜ – ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਸ੍ਰੀ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ। ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉਤੇ ਬਾਰੀਕੀ ਨਾਲ ਵਿਚਾਰ ਕੀਤਾ ਅਤੇ ਮੈਂਬਰਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਅਗਲੇ ਅਕਾਦਮਿਕ ਸੈਸ਼ਨ 2020-21 ਤੋਂ ਨਵੇਂ ਕੋਰਸ ਸ਼ੁਰੂ ਕਰਨ, ਸਰੀਰਿਕ ਸਿੱਖਿਆ ਕਾਲਜਾਂ ਦੀ ਮਾਨਤਾ ਅਤੇ ਯੂਨੀਵਰਸਿਟੀ ਦੇ ਸੰਗਠਨਾਤਮਕ ਢਾਂਚੇ ਬਾਰੇ ਚਰਚਾ ਕੀਤੀ ਗਈ ਅਤੇ ਮੈਂਬਰਾਂ ਨੇ ਇਸ ਨੂੰ ਮਨਜ਼ੂਰੀ ਦਿੱਤੀ। ਇਸ ਦੌਰਾਨ ਕਾਰਜਕਾਰੀ ਕੌਂਸਲ ਨੇ ਯੂਨੀਵਰਸਿਟੀ ਐਕਟ ਵਿੱਚ ਦਰਸਾਏ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿੱਤ ਕਮੇਟੀ ਲਈ ਤਿੰਨ ਮੈਂਬਰ ਨਾਮਜ਼ਦ ਕੀਤੇ।ਮੀਟਿੰਗ ਵਿੱਚ ਯੂਨੀਵਰਸਿਟੀ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ., ਵਿੱਤ ਅਫ਼ਸਰ ਸ੍ਰੀ ਐਸ.ਪੀ.ਐਸ. ਗਰੋਵਰ ਤੋਂ ਇਲਾਵਾ ਯੂਨੀਵਰਸਿਟੀ ਸਟਾਫ਼ ਵਿੱਚੋਂ ਸ੍ਰੀ ਸਤੀਸ਼ ਕੁਮਾਰ, ਸ੍ਰੀ ਗੁਰਤਾਰ ਸਿੰਘ, ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।


