- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ’ਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ : ਭਗਵੰਤ ਮਾਨ
ਕੇਜਰੀਵਾਲ ਦੀ ਰੈਲੀ ਵਿਰੋਧੀ ਧਿਰਾਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ
ਸੰਗਰੂਰ – ਅਰਵਿੰਦ ਕੇਜਰੀਵਾਲ ਵਲੋਂ ਦਿਲੀ ਵਿਚ ਕੀਤੇ ਜਾਣ ਵਾਲੇ ਲੋਕ ਪਖੀ ਕੰਮਾਂ ਦੀ ਸਲਾਘਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੰਗਰੂਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਸਤਾ ਵਿਚ ਆਉਣ ਦਾ ਮੌਕਾ ਮਿਲਦਾ ਹੈ ਤਾਂ ਪੰਜਾਬ ਵਿਚ ਵੀ ਦਿਲੀ ਮਾਡਲ ਲਾਗੂ ਕੀਤਾ ਜਾਵੇਗਾ , ਦਿਲੀ ਦੇ ਲੋਕਾਂ ਵਿਚ ਜਿਸ ਤਰਾਂ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ ਪਖੀ ਹੁੰਗਾਰਾ ਹੈ ਤੇ ਪੰਜਾਬ ਦੇ ਲੋਕ ਵੀ ਅਰਵਿੰਦਰ ਕੇਜਰੀਵਾਲ ਨੂੰ ਦਿਲੋਂ ਚਹੁੰਦੇ ਹਨ । ।ਆਮ ਆਦਮੀ ਪਾਰਟੀ ਦੇ ਲੋਕ ਅਧਾਰ ਬਾਰੇ ਬੋਲਦਿਆਂ ਮਾਨ ਕਿਹਾ ਕਿ ਲੋਕਾਂ ਵਿਚ ਅਜ ਵੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪ੍ਰਤੀ ਪੂਰਾ ਅਧਾਰ ਹੈ ਤੇ ਪਾਰਟੀ ਵਲੋਂ ਕੀਤੀ ਜਾਣ ਵਾਲੀ ਬਠਿੰਡਾ ਰੈਲੀ ਵਿਰੋਧੀ ਧਿਰ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਵੇਗੀ ।ਸੁਖਪਾਲ ਸਿੰਘ ਖਹਿਰਾ ਦੀ ਐਮ ਐਲ ਏ ਦੀ ਮੈਂਬਰਸ਼ਿਪ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਮਸਲਾ ਵਿਚਾਰ ਅਧੀਨ ਹੈ ਤੇ ਜੇਕਰ ਕਮੇਟੀ ਵਿਚ ਫੈਸਲਾ ਹੁੰਦਾ ਹੈ ਤਾਂ ਖਹਿਰਾ ਦੀ ਮੈਂਬਰਸ਼ਿਪ ਰਦ ਕਰਨ ਲਈ ਅਰਜੀ ਦਿਤੀ ਜਾਵੇਗੀ ।ਉਨਾ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਅਪਣੇ ਜਦੀ ਹਲਕੇ ਭੁਲਥ ਨੂੰ ਛਡ ਸੰਗਰੂਰ ਅਤੇ ਬਠਿੰਡਾ ਵਿਚ ਫੇਰੀਆਂ ਪਾਉਣ ਦੀ ਕੋਈ ਤੁਕ ਨਹੀਂ ਹੈ ਤੇ ਜੇਕਰ ਸੁਖਪਾਲ ਸਿੰਘ ਖਹਿਰਾ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਨ ਆਉਂਦੇ ਹਨ ਤਾਂ ਉਨਾਂ ਵਲੋਂ ਸਵਾਗਤ ਹੈ ਪਰ ਅਪਣੀ ਪਾਰਟੀ ਛਡਕੇ ਨਵੀਂ ਪਾਰਟੀ ਬਣਾਉਣ ਵਾਲੇ ਵਿਅਕਤੀ ਦੀਆਂ ਗਲਾਂ ਵਿਚ ਯਕੀਨ ਨਹੀਂ ਕਰਨਗੇ ।


