- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ‘ਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘਟੀ : ਸਿੱਧੂ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ
ਚੰਡੀਗੜ੍ਹ – ਡਰੱਗ ਅਤੇ ਕਾਸਮੈਟਿਕ ਐਕਟ ਤਹਿਤ 938 ਫਰਮਾਂ ਤੋਂ ਤਕਰੀਬਨ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਨਾਲ ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਸ਼ੀਲੀਆਂ ਦਵਾਈਆਂ ਪੜ੍ਹਾਵਾਰ ਢੰਗ ਨਾਲ ਨਸ਼ਟ ਕੀਤੀਆਂ ਜਾਣਗੀਆਂ ਜਿਸਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਨੂੰ ਅਰਥਪੂਰਨ ਸਿੱਟੇ ‘ਤੇ ਲਿਜਾਣ ਵਿੱਚ ਮੱਦਦ ਮਿਲੇਗੀ। ਇੱਥੇ ਚੰਡੀਗੜ੍ਹ ਵਿਖੇ 13 ਨਵੇਂ ਭਰਤੀ ਕੀਤੇ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਾ ਮੁਕਤੀ ਦੇ ਰਾਹ ‘ਤੇ ਹੈ ਅਤੇ ਅੱਜ ਸਰਕਾਰੀ ਫੂਡ ਐਂਡ ਡਰੱਗ ਲੈਬਾਰਟਰੀਆਂ ਵਿਖੇ 9 ਵਿਸ਼ਲੇਸ਼ਕਾਂ ਦੀ ਫੂਡ ਲੈਬ ਅਤੇ 4 ਵਿਸ਼ਲੇਸ਼ਕਾਂ ਦੀ ਡਰੱਗ ਲੈਬ ਵਿੱਚ ਨਿਯੁਕਤੀ ਕੀਤੀ ਗਈ ਹੈ।


