- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ‘ਚ ਪੰਚਾਇਤੀ ਤੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਵੇਗੀ ‘ਆਪ’
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 13 ਅਗਸਤ ਨੂੰ ਪਾਰਟੀ ਦੀ ਪੰਜਾਬ ਇਕਾਈ ਦੇ ਨਵੇਂ ਰੂਪ ਦਾ ਐਲਾਨ ਕਰਕੇ ਪੰਚਾਇਤ ਤੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣਗੇ। ਪੰਜਾਬ ਇਕਾਈ ਦੇ ਬਲਾਕ ਪੱਧਰ ਦੇ ਆਗੂਆਂ ਦੀਆਂ ਨਿਯੁਕਤੀਆਂ ਦੀ ਪ੍ਰਕਿਰਿਆ ਅਗਸਤ ਦੇ ਪਹਿਲੇ ਹਫਤੇ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਸੂਤਰਾਂ ਮੁਤਾਬਕ ਹਾਈਕਮਾਂਡ ਪੰਜਾਬ ਲਈ ਨਵੇਂ ਪ੍ਰਧਾਨ ਦੀ ਵੀ ਤਲਾਸ਼ ਕਰ ਰਹੀ ਹੈ ਅਤੇ ਇਕ-ਦੋ ਵਿਧਾਇਕ ਵੀ ਪ੍ਰਧਾਨਗੀ ਲੈਣ ਲਈ ਯਤਨਸ਼ੀਲ ਹਨ। ਦੱਸਣਯੋਗ ੈਹ ਕਿ ਭਗਵੰਤ ਮਾਨ ਨੇ ਪਿਛਲੇ ਸਮੇਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਾਣਕਾਰੀ ਮੁਤਾਬਕ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਮੁੱਖ ਤੌਰ ‘ਤੇ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਤੇ 5 ਜ਼ੋਨਲ ਪ੍ਰਧਾਨ ਹੀ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪਿਛਲੇ ਸਮੇਂ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਦੇ ਰੋਸ ਵਜੋਂ ਅਸਤੀਫਾ ਦੇਣ ਵਾਲੇ 16 ਆਗੂਆਂ ਦੀ ਪਾਰਟੀ ਵਲੋਂ ਮੀਡੀਆ ‘ਚ ਜਾਣ ਦੇ ਦੋਸ਼ ਤਹਿਤ ਜਵਾਬ ਤਲਬੀ ਕਰ ਲਈ ਗਈ ਹੈ।


