- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ‘ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ
ਲੇਬਲ ‘ਤੇ ਦਿੱਤੀ ਜਾਣਕਾਰੀ ਨਾਲ ਮੇਲ ਨਹੀਂ ਖਾਂਦੀ ਅਲਕੋਹਲ ਦੀ ਮਾਤਰਾ
ਚੰਡੀਗੜ – ਸ਼ਰਾਬ ਦੇ ਕਈ ਬਰਾਂਡਾਂ ਵੱਲੋਂ ਸੂਬੇ ਵਿੱਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ ਕਿਉਂ ਜੋ ਸ਼ਰਾਬ ਵਿੱਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫੀਸਦ ਘੱਟ ਪਾਈ ਗਈ ਹੈ, ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ.ਐਸ ਪੰਨੂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਡਾਇਰੈਕਟੋਰੇਟ, ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਨੇ ਸੂਬੇ ਵਿੱਚ ਵੇਚੀ ਜਾ ਰਹੀ ਦੇਸੀ ਸ਼ਰਾਬ ਅਤੇ ਭਾਰਤ ਦੀ ਬਣੀ ਵਿਦੇਸ਼ੀ ਸ਼ਰਾਬ(ਆਈ.ਐਮ.ਐਫ.ਐਲ) ਦਾ ਅਧਿਐਨ ਕੀਤਾ ਹੈ। ਇਸ ਅਧਿਐਨ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਕਈ ਬਰਾਂਡਾਂ ਵੱਲੋਂ ਲੇਬਲ ‘ਤੇ ਦਰਸਾਈ ਜਾਣਕਾਰੀ ਮੁਤਾਬਕ ਅਲਕੋਹਲ ਦੀ ਮਾਤਰਾ ਵਾਲੀ ਸ਼ਰਾਬ ਨਹੀਂ ਵੇਚੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਬਰਾਂਡ ਸਸਪੈਂਡਡ ਮੈਟਰ ਦੇ ਕਣਾਂ ਵਾਲੀ ਸ਼ਰਾਬ ਵੀ ਵੇਚ ਰਹੇ ਹਨ।ਦੇਸੀ ਤੇ ਵਿਦੇਸ਼ੀ ਸ਼ਰਾਬ ਦੇ ਠੇਕੇਦਾਰਾਂ ਅਤੇ ਸ਼ਰਾਬ ਉਤਪਾਦਕਾਂ ਨੂੰ ਤਾੜਨਾ ਕਰਦਿਆਂ ਸ੍ਰੀ ਪੰਨੂ ਨ ਕਿਹਾ ਬੋਤਲ ‘ਤੇ ਲੱਗੇ ਲੇਬਲ ਅਨੁਸਾਰ ਸ਼ਰਾਬ ਦੀ ਗੁਣਵੱਤਾ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਬੋਤਲ ਦੇ ਲੇਬਲ ‘ਤੇ ਦਰਸਾਏ ਵੇਰਵਿਆਂ ਤੇ ਫੂਡ ਸੇਫਟੀ ਤੇ ਸਟੈਂਡਰਡ ਐਕਟ,2006 ਤਹਿਤ ਨਿਸ਼ਚਤ ਮਾਪਦੰਡਾਂ ਮੁਤਾਬਕ ਹੀ ਸ਼ਰਾਬ ਦੀ ਵਿਕਰੀ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਖਰੜ ਵਿੱਚ ਸਟੇਟ ਫੂਡ ਲੈਬ ਹਰ ਕਿਸਮ ਦੀ ਸ਼ਰਾਬ ਦੀ ਕਵਾਲਟੀ ਦੀ ਜਾਂਚ ਕਰਨ ਲਈ ਸਮਰੱਥ ਹੈ। ਉਨਾਂ ਇਹ ਵੀ ਕਿਹਾ ਕਿ ਸਮਾਜਿਕ ਸਮਾਗਮਾਂ ਦੌਰਾਨ ਸ਼ਰਾਬ ਦੀ ਵੱਧ ਵਰਤੋਂ ਕਰਨ ਵਾਲੇ ਲੋਕਾਂ ਨੂੰ, ਸਟੇਟ ਫੂਡ ਲੈਬ ਖਰੜ ਜਾਂ ਬਾਇਓਤਕਨਾਲੋਜੀ ਇਨਕਿਉਬੇਟਰ ਲੈਬ, ਫੇਜ਼ -5, ਮੋਹਾਲੀ ਤੋਂ ਜਾਂਚ ਕਰਵਾਕੇ ਹੀ ਸ਼ਰਾਬ ਵਰਤਣੀ ਚਾਹੀਦੀ ਹੈ।ਸ੍ਰੀ ਪੰਨੂ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਮੁਤਾਬਕ ਚੰਗੀ ਕਵਾਲਟੀ ਦੇ ਖਾਣ ਤੇ ਪੀਣ ਵਾਲੇ ਪਦਾਰਥਾਂ ਦੀ ਪ੍ਰਾਪਤੀ ਲੋਕਾਂ ਦਾ ਅਧਿਕਾਰ ਹੈ ਅਤੇ ਲੋਕਾਂ ਨੂੰ ਕਾਨੂੰਨ ਮੁਤਾਬਕ ਚੰਗੀ ਕਿਸਮ ਤੇ ਵਧੀਆ ਦਰਜੇ ਦੇ ਖਾਧ-ਪਦਾਰਥ ਮੁਹੱਈਆ ਕਰਾਉਣਾ ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਵਿਭਾਗ ਦੀ ਜਿੰਮੇਵਾਰੀ ਹੈ।


