- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ
ਕੌਮਾਂਤਰੀ ਸਖਸ਼ੀਅਤਾਂ, ਨਾਮੀਂ ਕਾਰੋਬਾਰੀਆਂ, ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਰਕਤ
ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਫੌਜ ਦੇ ਖੇਤਰ ਵਿਚ ਪੰਜਾਬੀਆਂ ਵੱਲੋਂ ਪਾਏ ਅਹਿਮ ਯੋਗਦਾਨ ਤੋਂ ਬਾਅਦ ਹੁਣ ਸੂਬਾ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ ਹੈ। ਸਥਾਨਕ ਲਲਿਤ ਹੋਟਲ ਵਿਚ ‘ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ ਸਮਿੱਟ 2019’ ਵਿਚ ਮੁੱਖ ਮਹਿਮਾਨ ਵੱਜੋਂ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਰੀਆਂ ਸਹੂਲਤਾਂ ਅਤੇ ਢਾਂਚਾ ਉਪਲੱਬਧ ਹੈ ਜਿਸ ਨਾਲ ਕਿ ਖੋਜ, ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਦੁਨੀਆਂ ਦੇ ਕਦਮਾਂ ਨਾਲ ਕਦਮ ਮਿਲਾ ਕੇ ਚੱਲਣਾ ਹੈ ਤਾਂ ਪੰਜਾਬ ਨੂੰ ਸਾਇੰਸ, ਤਕਨਾਲੋਜੀ ਅਤੇ ਖੋਜ ਵਿਚ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਪਵੇਗਾ। ਇਸ ਮਕਸਦ ਲਈ ਯੂਨੀਵਰਸਿਟੀਆਂ, ਖੋਜ ਸੰਸਥਾਵਾਂ ਅਤੇ ਕਾਰੋਬਾਰੀਆਂ ਨੂੰ ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ ਸਮਿੱਟ ਦੇ ਮੰਚ ‘ਤੇ ਇਕੱਠਾ ਕੀਤਾ ਗਿਆ ਹੈ ਤਾਂ ਜੋ ਪੰਜਾਬ ਇਸ ਖੇਤਰ ਵਿਚ ਅੱਵਲ ਬਣੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਕਰਨ ਵਾਲਾ ਪੰਜਾਬ ਹੁਣ ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿਚ ਵੀ ਮੋਹਰੀ ਸੂਬੇ ਵੱਜੋਂ ਸਾਹਮਣੇ ਆਵੇਗਾ।ਇਸ ਦੌਰਾਨ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਖੋਜ ਸੰਸਥਾਨਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਨਾਲ ਕੁੱਲ 18 ਸਮਝੌਤੇ ਵੀ ਸਹੀਬੱਧ ਕੀਤੇ ਗਏ ਜਿਸ ਵਿਚ ਪਲਾਕਸ਼ਾ ਯੂਨੀਵਰਸਿਟੀ ਦਾ ਸਮਝੌਤਾ ਵੀ ਜ਼ਿਕਰੇਖਾਸ ਹੈ ਜੋ ਕਿ ਨਾਲੇਜ ਸਿਟੀ, ਮੋਹਾਲੀ ਵਿਚ ਸਥਾਪਿਤ ਹੋਣੀ ਹੈ।ਇਸ ਤੋਂ ਇਲਾਵਾ ਆਈ.ਆਈ.ਟੀ ਰੋਪੜ, ਇੰਮਟੈੱਕ ਚੰਡੀਗੜ੍ਹ, ਨਵੀਂ ਦਿੱਲੀ ਦੀ ਪਬਲਿਕ ਹੈਲਥ ਫਾਊਂਡੇਸ਼ਨ ਆਫ ਇੰਡੀਆ, ਡੀਏਵੀ ਯੂਨੀਵਰਸਿਟੀ ਜਲੰਧਰ, ਚਿਤਕਾਰਾ ਯੂਨੀਵਰਸਿਟੀ ਰਾਜਪੁਰਾ, ਬਰਮਿੰਘਮ ਸਿਟੀ ਯੂਨੀਵਰਸਿਟੀ ਆਫ ਯੂ.ਕੇ., ਜੀਐਨਈ ਕਾਲਜ ਲੁਧਿਆਣਾ, ਐਲਪੀਯੂ ਜਲੰਧਰ, ਐਨਆਈਟੀ ਜਲੰਧਰ, ਨਾਇਪਰ, ਟੀਆਈਈਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਲ ਇੰਡੀਆ ਰੀਰੋਲਰ ਐਸੋਸੀਏਸ਼ਨ, ਮੋਹਾਲੀ ਹਾਈ ਟੈੱਕ ਮੈਟਲ ਕਲੱਸਟਰ ਪ੍ਰਾਈਵੇਟ ਲਿਮਟਿਡ, ਚੈਂਬਰ ਆਫ ਇੰਡਸਟਰੀਜ਼ ਐਂਡ ਕਾਮਰਸ ਅੰਡਰਟੇਕਿੰਗ, ਯੂਨਾਇਟਿਡ ਸੂਇੰਗ ਮਸ਼ੀਨ ਅਤੇ ਪਾਰਟਸ ਮੈਨੂਫੈਕਚਰ ਐਸੋਸੀਏਸ਼ਨ ਅਤੇ ਆਟੋਮੋਬਾਇਲ ਇੰਡੀਸਟਰੀ ਐਸੋਸੀਏਸ਼ਨ ਦੇ ਨਾਂ ਸ਼ਾਮਲ ਹਨ।ਪੰਜਾਬ ਦੇ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ.ਕੇ. ਵਰਮਾ ਨੇ ਵਿਸਥਾਰ ਸਹਿਤ ‘ਮਿਸ਼ਨ ਇਨੋਵੇਸ਼ਨ ਪੰਜਾਬ’ ਦਾ ਖਾਕਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿਚ ਸੂਬੇ ‘ਚ ਅਸੀਮ ਸੰਭਾਵਨਾਵਾਂ ਹਨ ਅਤੇ ਬਹੁਤ ਸਾਰੀਆਂ ਸੰਸਥਾਵਾਂ, ਐਸੋਸੀਏਸ਼ਨਾਂ ਅਤੇ ਯੂਨੀਵਰਸਿਟੀਆਂ ਖੋਜ ਕਾਰਜਾਂ, ਵਾਤਾਵਰਣ ਸੰਭਾਲ, ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿਚ ਕਾਰਜ ਕਰਨ ਲਈ ਅੱਗੇ ਆਈਆਂ ਹਨ। ਇਸ ਦੌਰਾਨ ਅੱਠ ਵੱਖ-ਵੱਖ ਵਿਸ਼ਿਆਂ ‘ਤੇ ਵਿਸ਼ੇਸ਼ ਸੈਸ਼ਨ ਵੀ ਕਰਵਾਏ ਗਏ ਜਿਨ੍ਹਾਂ ਵਿਚ ਮਾਹਿਰ ਸਖਸ਼ੀਅਤਾਂ ਨੇ ਵਿਚਾਰ ਰੱਖੇ।ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਨੇ ਆਏ ਡੈਲੀਗੇਟਸ ਅਤੇ ਹੋਰ ਸਖਸ਼ੀਅਤਾਂ ਦਾ ਧੰਨਵਾਦ ਕੀਤਾ।


