- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਖੰਡ ਮਿੱਲਾਂ ’ਚ ਗੰਨੇ ਦੀ ਪਿੜਾਈ 8 ਤੋਂ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਮੂਹ ਖੰਡ ਮਿਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 8 ਤੋਂ 15 ਨਵੰਬਰ ਤਕ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੂਗਰਫੈਡ ਵਲੋਂ ਇਸ ਸੰਬੰਧੀ ਸਾਰੀਆਂ ਖੰਡ ਮਿਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਕਿ ਤੈਅ ਸਮੇਂ ਦੌਰਾਨ ਸਾਰੀਆਂ ਖੰਡ ਮਿਲਾਂ ਆਪਣੇ ਪ੍ਰਬੰਧ ਕਰ ਕੇ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਲੈਣ ਤਾਂ ਜੋ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ।ਅਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਸਹਿਕਾਰਤਾ ਮੰਤਰੀ ਸ ਰੰਧਾਵਾ ਨੇ ਰਾਜਸੀ ਮਨਸ਼ਾ ਨਾਲ ਵਿਰੋਧ ਕਰ ਰਹੀਆਂ ਧਿਰਾਂ ਨੂੰ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਕਈ ਵਾਰ ਦਸੰਬਰ ਦੇ ਅਧ ਤਕ ਸ਼ੁਰੂ ਹੁੰਦਾ ਸੀ ਜਦੋਂ ਕਿ ਉਨ੍ਹਾਂ ਵਲੋਂ ਇਕ ਮਹੀਨਾ ਐਡਵਾਂਸ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਉਨ੍ਹਾਂ ਵਿਰੋਧ ਕਿਉਂ ਨਹੀਂ ਕੀਤਾ।ਇਸੇ ਦੌਰਾਨ ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਦੇ ਹਦਾਇਤਾਂ ਉਤੇ ਸਾਰੀਆਂ ਖੰਡ ਮਿਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 8 ਤੋਂ 15 ਨਵੰਬਰ ਤਕ ਸ਼ੁਰੂ ਹੋ ਜਾਵੇਗਾ।


