- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ – ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਉਨਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


