- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀ ਸਿਆਸਤ ’ਚ 16 ਨੂੰ ਆਏਗਾ ਭੂਚਾਲ
ਖਹਿਰਾ ਤੇ ਜਥੇ: ਬ੍ਰਹਮਪੁਰਾ ਕਰ ਸਕਦੇ ਨੇ ਵੱਡੇ ਐਲਾਨ
ਅੰਮ੍ਰਿਤਸਰ – ਪੰਜਾਬ ਦੀ ਸਿਆਸਤ ‘ਚ 16 ਦਸੰਬਰ ਨੂੰ ਭੂਚਾਲ ਆਉਣ ਦੀ ਸੰਭਾਵਨਾ ਹੈ। ਇਸ ਦਿਨ ਇਕ ਪਾਸੇ ਪੰਚਾਇਤੀ ਚੋਣਾਂ ਕਰਕੇ ਸਿਆਸੀ ਪਾਰਾ ਅਸਮਾਨੀ ਚੜ੍ਹਿਆ ਹੋਵੇਗਾ ਅਤੇ ਦੂਜੇ ਪਾਸੇ ਦੋ ਨਵੀਆਂ ਪਾਰਟੀਆਂ ਦਾ ਐਲਾਨ ਹੋ ਸਕਦਾ ਹੈ। ਆਮ ਆਦਮੀ ਦੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲਾ ਬਾਗੀ ਧੜਾ 16 ਦਸੰਬਰ ਨੂੰ ਨਵੀਂ ਪਾਰਟੀ ਬਾਰੇ ਵੱਡਾ ਐਲਾਨ ਕਰ ਸਕਦਾ ਹੈ ਅਤੇ ਦੂਜੇ ਪਾਸੇ ਮਾਝੇ ਦੇ ਜਰਨੈਲ ਅਤੇ ਸ੍ਰੋਮਣੀ ਅਕਾਲੀ ਦੇ ਬਾਗੀ ਆਗੂ ਜਥੇ: ਰਣਜੀਤ ਸਿੰਘ ਬ੍ਰਹਮਪੁਰਾ, ਜਥੇ: ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਵੀ ਇਸ ਦਿਨ ਆਪਣੇ ਪੱਤੇ ਖੋਲਣਗੇ। ਦਰਅਸਲ ‘ਆਪ’ ਦੇ ਬਾਗੀ ਧੜੇ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਮੰਚ ਦੇ ਮੁੱਖੀ ਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਅੱਜ ਤੋ 9 ਰੋਜ਼ਾ ਇਨਸਾਫ ਮਾਰਚ ਤਲਵੰਡੀ ਸਾਬੋ ਬਠਿਡਾ ਤੋ ਕੀਤਾ ਜਾਵੇਗਾ। ਇਹ ਮਾਰਚ 16 ਦਸੰਬਰ ਨੂੰ ਪਟਿਆਲਾ ਵਿੱਖੇ ਸਮਾਪਤ ਹੋਵੇਗਾ, ਜਿੱਥੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਕੋਈ ਵੱਡਾ ਸਿਆਸੀ ਐਲਾਨ ਕਰ ਸਕਦੇ ਹਨ। ਦੂਜੇ ਪਾਸੇ 16 ਦਸੰਬਰ ਨੂੰ ਹੀ ਬਾਗੀ ਟਕਸਾਲੀ ਅਕਾਲੀ ਆਗੂ ਵੀ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਵੱਲੋਂ ਭਾਂਵੇ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਉਹ 16 ਦਸੰਬਰ ਨੂੰ ਹੀ ਆਪਣੇ ਪੱਤੇ ਖੱਲਣਗੇ। ਯਾਦ ਰਹੇ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ, ਜਥੇ: ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ‘ਚੋ ਕੱਢ ਦਿੱਤਾ ਸੀ। ਜਿਸ ਕਾਰਨ ਉਹ ਨਵਾਂ ਅਕਾਲੀ ਦਲ ਬਣਾਉਣ ਦੀਆਂ ਤਿਆਰੀਆਂ ਕਰ ਰਹੇ ਹਨ।


