- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ
ਪਟਿਆਲਾ ਅਤੇ ਫ਼ਤਹਿਗੜਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
ਮੰਡੌਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜਸਾਹਿਬ ਜ਼ਿਲਿਆਂ ਦੇ 409 ਪਿੰਡਾਂ ‘ਚ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ‘ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹਨ। ਮੁੱਖ ਮੰਤਰੀ ਨੇ ਇਸ ਦੌਰਾਨ ਬਹਾਦਰਗੜਅਤੇ ਇਸਦੇ ਨੇੜਲੇ 10 ਪਿੰਡਾਂ ਦੇ ਕਲਸਟਰ ‘ਚ ਸੀਵਰੇਜ ਪ੍ਰਾਜੈਕਟ ਲਾਉਣ ਦੀ ਵੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲੇ ਦੇ ਇਸ ਇਲਾਕੇ ਵਿੱਚ ਪਾਣੀ ‘ਚ ਫਲੋਰਾਇਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਅਤੇ ਦੰਦਾਂ ‘ਚ ਫਲੋਰੋਸਿਸ ਦੀ ਸਮੱਸਿਆ ਪੈਦਾ ਹੋ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਸੂਬੇ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨਾਂ ਨੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਨੂੰ ਬਰਬਾਦ ਨਾ ਕਰਨ, ਕਿਉਂਕਿ ਸੂਬੇ ਦਾ ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਘਟ ਰਿਹਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇ ਅਸੀਂ ਹੁਣ ਵੀ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜੀਆਂ ਲਈ ਕੁਝ ਵੀ ਨਹੀਂ ਛੱਡ ਕੇ ਜਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪਾਣੀ ਐਨਾ ਡੂੰਘਾ ਚਲਾ ਗਿਆ ਹੈ ਕਿ ਗਰੀਬ ਕਿਸਾਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਵੱਡੀਆਂ ਮੋਟਰਾਂ ਅਤੇ ਡੂੰਘੇ ਟਿਊਬਵੈਲ ਲਵਾਉਣ ਦੀ ਹਿੰਮਤ ਨਹੀਂ ਕਰ ਸਕਦੇ। ਉਨਾਂ ਇਹ ਚੇਤੇ ਕਰਵਾਇਆ ਕਿ ਉਨਾਂ ਦੀ ਸਰਕਾਰ ਅਜਿਹੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਉਨਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਸੂਬਾ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਹ ਸਮੱਸਿਆ ਅਗਲੇ ਸਾਲਾਂ ‘ਚ ਹੋਰ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਉਨਾਂ ਨੇ ਸਾਲ 1966 ਦੀ ਆਪਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਕਿਹਾ ਕਿ ਉਹ ਉਸ ਸਮੇਂ ਪਿੰਡ ਮੰਡੌਲੀ ਆਏ ਸਨ ਜਦੋਂ ਇਹ ਛੋਟਾ ਜਿਹਾ ਪਿੰਡ ਹੁੰਦਾ ਸੀ ਅਤੇ ਉਦੋਂ ਉਨਾਂ ਦੇ ਮਾਤਾ ਜੀ ਰਾਜਮਾਤਾ ਮਹਿੰਦਰ ਕੌਰ ਲੋਕ ਸਭਾ ਚੋਣ ਲੜ ਰਹੇ ਸਨ ਅਤੇ ਪੀਣ ਵਾਲੇ ਪਾਣੀ ਦੀ ਮੰਗ ਉਸ ਵੇਲੇ ਵੀ ਇਸੇ ਤਰਾਂ ਦੀ ਹੀ ਸੀ। ਉਨਾਂ ਨੇ ਦੂਸ਼ਿਤ ਹੋ ਰਹੇ ਪਾਣੀ ‘ਤੇ ਦੁੱਖ ਪ੍ਰਗਟਾਇਆ ਕਿ ਇਸੇ ਕਰਕੇ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨਾਂ ਪ੍ਰਾਜੈਕਟਾਂ ਨੂੰ ਲੋਕਾਂ ਦੀ ਬਿਹਤਰੀ ਅਤੇ ਭਲਾਈ ਲਈ ਆਰੰਭੇ ਪ੍ਰਾਜੈਕਟ ਦਸਦਿਆਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਨਾਲ ਨਹੀਂ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਖੇਤਰ ‘ਚ ਜਦੋਂ ਪਾਣੀ ਦੇ ਦੂਸ਼ਿਤ ਹੋਣ ਜਾਂ ਇਸ ‘ਚ ਯੂਰੇਨੀਅਮ ਜਾਂ ਭਾਰੇ ਤੱਤਾਂ ਦੀ ਕੋਈ ਰਿਪੋਰਟ ਮਿਲਦੀ ਹੈ ਤਾਂ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਸਮੱਸਿਆ ਦੇ ਹੱਨ ਲਈ ਯਤਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੱਲੋਂ ਰੱਖੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਮੰਡੌਲੀ ਵਿਖੇ 4.70 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਲਗਾਉਣ ਦਾ ਵੀ ਐਲਾਨ ਕੀਤਾ। ਇਸ ਸਮੇਂ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਇਨਾਂ ਪ੍ਰਾਜੈਕਟਾਂ ਦਾ ਇਲਾਕੇ ਦੇ ਲੋਕਾਂ ‘ਤੇ ਲੰਮੇ ਸਮੇਂ ਲਈ ਚੰਗਾ ਪ੍ਰਭਾਵ ਪਵੇਗਾ ਅਤੇ ਇਹ ਇੱਥੋਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਮਦਦਗਾਰ ਸਾਬਤ ਹੋਣਗੇ, ਜਿਹੜੇ ਕਿ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਸਨ। ਉਨਾਂ ਨੇ ਸਥਾਨਕ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਕਰਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜ ਰਿਹਾ ਹੈ।ਮੁੱਖ ਮੰਤਰੀ ਵੱਲੋਂ ਅੱਜ ਅਰੰਭੇ ਗਏ ਕੁਲ 520 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ‘ਤੇ ਅਧਾਰਤ ਸਾਫ਼ ਅਤੇ ਸ਼ੁੱਧ ਪੀਣ ਵਾਲੇ ਜਲ ਸਪਲਾਈ ਤੇ ਸੀਵਰੇਜ ਦੇ ਇਨਾਂ ਪ੍ਰਾਜੈਕਟਾਂ ਦਾ 5.28 ਲੱਖ ਲੋਕਾਂ ਨੂੰ ਲਾਭ ਮਿਲੇਗਾ। ਇਸ ਵਿਚੋਂ ਜਲ ਸਪਲਾਈ ਦੇ ਪ੍ਰਾਜੈਕਟਾਂ ਦੀ ਲਾਗਤ 475 ਕਰੋੜ ਰੁਪਏ ਅਤੇ ਨਬਾਰਡ ਦੀ ਸਹਾਇਤਾ ਨਾਲ ਬਹਾਦਰਗੜਤੇ ਨੇੜਲੇ 10 ਪਿੰਡਾਂ ਦੀ 41505 ਦੀ ਆਬਾਦੀ ਲਈ 45 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਾਜੈਕਟ ਲੱਗ ਰਿਹਾ ਹੈ। ਅਗਲੇ 30 ਸਾਲਾਂ ਦੀਆਂ ਜਰੂਰਤਾਂ ਨੂੰ ਵੇਖਦਿਆਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨੈਸ਼ਨਲ ਵਾਟਰ ਕੁਆਲਿਟੀ ਸਬ ਮਿਸ਼ਨ ਅਤੇ ਦਿਹਾਤੀ ਪੀਣ ਵਾਲੇ ਪੀਣ ਦੀ ਪੂਰਤੀ ਪ੍ਰੋਗਰਾਮ ਤਹਿਤ ਤਜਵੀਜ ਕੀਤੇ ਗਏ ਇਨਾਂ ਪਾਣੀ ਸ਼ੁੱਧੀਕਰਨ ਪ੍ਰਾਜੈਕਟਾਂ ਨੂੰ ਬਣਾਉ, ਚਲਾਉ ਅਤੇ ਟ੍ਰਾਂਸਫਰ ਕਰੋ ਦੇ ਅਧਾਰ ‘ਤੇ ਚਲਾਇਆ ਜਾਵੇਗਾ। ਇਨਾਂ ਤੋਂ 70 ਲਿਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਜਲ ਮਿਲੇਗਾ, ਇਨਾਂ ਵਿਚੋਂ ਫ਼ਤਹਿਗੜਸਾਹਿਬ ਦੇ ਪਿੰਡ ਨਾਨੋਵਾਲ ਵਿਖੇ 112 ਕਰੋੜ ਰੁਪਏ ਦੀ ਲਾਗਤ ਨਾਲ 3.50 ਏਕੜ ਜਮੀਨ ‘ਚ ਲੱਗਣ ਵਾਲੇ ਇਸ ਪ੍ਰਾਜੈਕਟ ਤੋਂ ਖੇੜਾ ਬਲਾਕ ਦੇ 69 ਪਿੰਡ, ਬਸੀ ਪਠਾਣਾ ਬਲਾਕ ਦੇ 23 ਪਿੰਡ ਲਾਭ ਉਠਾਉਣਗੇ। ਜਦੋਂਕਿ 241.18 ਕਰੋੜ ਰੁਪਏ ਦੀ ਲਾਗਤ ਵਾਲੇ ਇਕੱਲੇ ਮੰਡੌਲੀ ਵਾਲੇ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 3.50 ਕਰੋੜ ਲਿਟਰ ਸਾਫ਼ ਤੇ ਸ਼ੁੱਧ ਪੀਣਯੋਗ ਪਾਣੀ ਦੀ ਪੂਰਤੀ 204 ਪਿੰਡਾਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜਿਨਾਂ ‘ਚ ਘਨੌਰ ਵਿਧਾਨ ਸਭਾ ਹਲਕੇ ਦੇ 146 ਪਿੰਡ, ਰਾਜਪੁਰਾ ਹਲਕੇ ਦੇ 12 ਪਿੰਡ ਅਤੇ ਸਨੌਰ ਹਲਕੇ ਦੇ 46 ਪਿੰਡ ਕਵਰ ਹੋਣਗੇ ਅਤੇ 3.65 ਲੱਖ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਹੋਵੇਗਾ।


