- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਲਈ ਜ਼ਿੰਦਗੀ ਦੀ ਸੰਤੁਸ਼ਟੀ ਅਤੇ ਕਿਰਤ ਦੀ ਸਨਮਾਨ ਦੀ ਪਛਾਣ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨਾਂ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ।


