- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ ’ਤੇ ਦੁੱਖ ਪ੍ਰਗਟ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਅਤੇ ਚੰਡੀਗੜ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਖਿਲ ਗੌਤਮ (70) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀਂ ਦਿੱਲੀ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਖਿਲ ਗੌਤਮ ਨੂੰ ਇਕ ਵਧੀਆ ਪੱਤਰਕਾਰ ਦੱਸਿਆ ਜੋ ਹਮੇਸ਼ਾ ਹੀ ਪ੍ਰੈਸ ਦੀ ਆਜ਼ਾਦੀ ਦੇ ਕਾਜ਼ ਵਾਸਤੇ ਮੋਹਰੀ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ ਪੈਸ ਕੱਲਬ ਦੀ ਸਥਾਪਨਾ ਲਈ ਉਨਾਂ ਦੀਆਂ ਸ਼ਾਨਦਾਰ ਸੇਵਾਵਾਂ ਹਮੇਸ਼ਾਂ ਹੀ ਮੀਡੀਆ ਵੱਲੋਂ ਯਾਦ ਰੱਖੀਆਂ ਜਾਣਗੀਆਂ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਇਸ ਸੰਕਟ ਦੀ ਘੜੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਵੀ ਅਖਿਲ ਗੌਤਮ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨਾਂ ਦੇ ਦੇਹਾਂਤ ਨਾਲ ਪੱਤਰਕਾਰੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਿਲ ਹੈ। ਅਖਿਲ ਗੌਤਮ ਆਪਣੇ ਪਿਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ ਹਨ।


