- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨ੍ਹਾਂ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਜਿਆਦਾ ਮਹਾਨਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਜੀ ਦੇ 30 ਰਾਗਾਂ ‘ਚ ਦਰਜ 638 ਸਲੋਕ ਮਾਨਵਤਾ ਲਈ ਸੇਧ ਵਾਸਤੇ ਕਸਵਟੀ ਬਣੇ ਰਹਿਣਗੇ। ਗੁਰੂ ਰਾਮਦਾਸ ਜੀ ਨੇ ਚੱਕ ਰਾਮਦਾਸ ਜਾਂ ਰਾਮਦਾਸ ਪੁਰ ਵਸਾਇਆ ਸੀ ਜੋ ਹੁਣ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਵਰਤਮਾਨ ਸਮੇਂ ਸਿੱਖ ਵਿਸ਼ਵਾਸਾ ਦਾ ਅਧਿਆਤਮਕ ਅਤੇ ਸਿਆਸੀ ਕੇਂਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਵੱਲੋਂ ਸਿੱਖਾਂ ਦੇ ਹਿੱਤਾਂ ਨੂੰ ਅੱਗੇ ਲਿਜਾਣ ਅਤੇ ਭਲਾਈ ਦੇ ਵਾਸਤੇ ਕੀਤੇ ਗਏ ਯਤਨ ਮਿਸਾਲ ਬਣੇ ਰਹਿਣਗੇ।


