ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਦੇ ਪਿਤਾ ਅਵਤਾਰ ਸਿੰਘ ਥਿੰਦ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਪਿਤਾ ਅਵਤਾਰ ਸਿੰਘ ਥਿੰਦ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਅਵਤਾਰ ਸਿੰਘ ਥਿੰਦ ਦੇ ਰਿਸ਼ਤੇਦਾਰਾਂ ਦੇ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ ਜੋ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਉਹ 86 ਵਰ੍ਹਿਆਂ ਦੇ ਸਨ ਅਤੇ ਆਪਣੇ ਪਿਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਅਵਤਾਰ ਸਿੰਘ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਜ਼ ਦੇ ਸਾਬਕਾ ਚੇਅਰਮੈਨ ਸਨ। ਉਨ੍ਹਾਂ ਦਾ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।

VIA PUNJAB