- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਅਤੇ ਅਮਰਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ
ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿਖੇ ਆਯੋਜਿਤ ਇੱਕ ਵਰਚੁਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ਅਮਰਪ੍ਰਤਾਪ ਸਿੰਘ ਸੇਖੋਂ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫਤਰ ਤੋਂ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸੁਰੂ ਕਰਨ ਦੀ ਆਗਿਆ ਮੰਗੀ। ਇਸ ਮੌਕੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਮੁਖੀ ਵਜੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਦੇ ਨਾਮ ਦੀ ਸਿਫਾਰਸ ਕੀਤੀ । ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਚੋਣ ਕਮੇਟੀ ਨੇ ਜਸਟਿਸ ਗਿੱਲ ਦੇ ਨਾਮ ਨੂੰ ਮਨਜੂਰੀ ਦਿੱਤੀ।ਸ੍ਰੀ ਅਮਰਪ੍ਰਤਾਪ ਸਿੰਘ ਸੇਖੋਂ ਸ੍ਰੀਮਤੀ ਪ੍ਰਨੀਤ ਕੌਰ ਦੇ ਓ.ਐਸ.ਡੀ. ਵਜੋਂ ਸੇਵਾ ਨਿਭਾ ਚੁੱਕੇ ਹਨ ਜਦੋਂ ਉਹ (ਸ੍ਰੀਮਤੀ ਪ੍ਰਨੀਤ ਕੌਰ) ਕੇਂਦਰੀ ਵਿਦੇਸ਼ ਰਾਜ ਮੰਤਰੀ ਸਨ। ਪਿਛਲੇ ਚਾਰ ਸਾਲ ਤੋਂ ਸ੍ਰੀ ਸੇਖੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।


