- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ
ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ
ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ।ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।


