- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ ਕਰਨ ‘ਤੇ ਬਾਦਲਾਂ ਤੇ ਵਰ੍ਹੇ ਬ੍ਰਹਮਪੁਰਾ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਦਲ ਪਰਿਵਾਰ ਤੇ ਸੂਬੇ ਦੇ ਮੁਦਿਆਂ ਨੂੰ ਨਜ਼ਰ ਅੰਦਾਜ਼ ਕਰਨ ਲਈ ਬਹੁਤ ਗੰਭੀਰ ਦੋਸ਼ ਲਗਾਏ।ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਲਈ ਚੰਡੀਗੜ ਦੀ ਮੰਗ ਕਰ ਰਹੇ ਸਨ ਜਦੋਂ ਉਹ ਸੱਤਾ ਤੋਂ ਬਾਹਰ ਸਨ ਅਤੇ ਰਾਜਨੀਤਕ ਵਿਰੋਧੀ ਪਾਰਟੀ ਕਾਂਗਰਸ ਕੇਂਦਰ ਵਿੱਚ ਸੀ ਪਰ ਜਦੋਂ ਬਾਦਲ ਦੀ ਸਰਕਾਰ ਪੰਜਾਬ ‘ਚ ਸੀ ਅਤੇ ਭਾਜਪਾ ਦੇ ਗੱਠਜੋੜ ਸਹਿਯੋਗੀ ਕੇਂਦਰ ‘ਚ ਸੀ ਤਾਂ ਬਾਦਲਾਂ ਨੇ ਚੰਡੀਗੜ੍ਹ ਦਾ ਮੁੱਦਾ ਕਦੇ ਨਹੀਂ ਉਠਾਇਆ ਜੋ ਕਿ ਬਹੁਤ ਗ਼ਲਤ ਹੈ।ਸ੍ਰ. ਬ੍ਰਹਮਪੁਰਾ ਨੇ ਹਰਸਿਮਰਤ ਕੌਰ ਬਾਦਲ ਨੂੰ ਵੀ ਜ਼ਿੰਮੇਵਾਰ ਠਹਿਰਾਇਆ, ਜੋ ਕਿ ਵਰਤਮਾਨ ਸਮੇਂ ਕੇਂਦਰ ਦੀ ਸਰਕਾਰ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਪੰਜਾਬ ਨੂੰ 41 ਪ੍ਰੋਜੈਕਟ ਮੋਹਿਆ ਕਰਵਾਉਣ ਦਾ ਦਾਅਵਾ ਕਰਦੀ ਹੈ ਜੋ ਕਿ ਬਿਲਕੁਲ ਗ਼ਲਤ ਹੈ, ਸਿਰਫ਼ ਫਾਜ਼ਿਲਕਾ ਵਿਖੇ ਕਿੰਨੂ ਪ੍ਰੋਸੈਸਿੰਗ ਫੈਕਟਰੀ ਨੂੰ ਛੱਡ ਕੇ ਕੋਈ ਹੋਰ ਵੱਡਾ ਪ੍ਰੋਜੈਕਟ ਸੂਬੇ ਨੂੰ ਨਹੀਂ ਦਿੱਤਾ ਗਿਆ।ਕਿਸਾਨਾਂ ਨੂੰ ਸਿਰਫ਼ ਕਣਕ ਅਤੇ ਝੋਨੇ ਦੀ ਖੇਤੀਬਾੜੀ ਲਈ ਛੱਡ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਜਾਦਾ ਵਾਧਾ ਨਹੀਂ ਹੁੰਦਾ ਜੇਕਰ ਇੱਕ ਜਾਂ ਦੋ ਜ਼ਿਲ੍ਹਿਆਂ ਵਿੱਚ ਕੁੱਝ ਫ਼ਲ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਯੂਨਿਟ ਹੁੰਦੇ ਤਾਂ ਵਧੇਰੇ ਖੇਤਰਾਂ ਨੂੰ ਫ਼ਲ ਅਤੇ ਸਬਜ਼ੀਆਂ ਹੇਠ ਲਿਆਇਆ ਜਾ ਸਕਦਾ ਹੈ ਅਤੇ ਇਹ ਪੰਜਾਬ ਨੂੰ ਭਵਿੱਖ ਵਿੱਚ ਸੋਕਾ ਵਰਗੇ ਸਥਿਤੀ ਤੋਂ ਬਚਾ ਸਕਦਾ ਹੈ, ਜਿਸ ਲਈ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ।ਉਨ੍ਹਾਂ ਨੇ ਮੋਦੀ ਸਰਕਾਰ ਵਲੋਂ ਜੋ ਛੋਟੇ ਕਿਸਾਨਾਂ ਨੂੰ 6000 ਰੁਪਏ ਹਰ ਸਾਲ ਦੇਣ ਦੇ ਵਾਅਦੇ ਨੂੰ ਇੱਕ ਘਟੀਆ ਮਜ਼ਾਕ ਵਜੋਂ ਕਰਾਰ ਦਿੱਤਾ। ਇਹ ਕਿਸਾਨਾਂ ਦਾ ਅਪਮਾਨ ਕੀਤਾ ਗਿਆ ਹੈ ਜੋ ਪ੍ਰਤੀ ਦਿਨ 16 ਰੁਪਏ ਬਣਦਾ ਹੈ ਅਤੇ ਜਿਸ ਵਿਚ ਕਿਸਾਨਾਂ ਗੁਜ਼ਾਰਾ ਹੋਣਾ ਬਹੁਤ ਮੁਸ਼ਕਲ ਹੈ।ਸ੍ਰ. ਬ੍ਰਹਮਪੁਰਾ ਨੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਕੇਂਦਰ ਦੁਆਰਾ ਮਤਰੇਆ ਰਵੱਈਆ ਅਪਣਾਇਆ ਗਿਆ ਹੈ ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ ਦੀ ਭਾਈਵਾਲ ਅਤੇ ਕਾਂਗਰਸ ਕਮਜ਼ੋਰ ਸਰਕਾਰਾਂ ਪੰਜਾਬ ਦੇ ਮੁੱਦਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਹੀਆਂ ਹਨ। ਕੇਂਦਰ ਨੇ ਰਾਜਸਥਾਨ ਨਹਿਰ ਨੂੰ ਬਿਨਾਂ ਕਿਸੇ ਕੀਮਤ ਦੇ ਖ਼ੁਦਾਈ ਕਰਕੇ ਪੰਜਾਬ ਦੇ ਕੀਮਤੀ ਪਾਣੀਆਂ ਨੂੰ ਚੋਰੀ ਕੀਤਾ ਹੈ ਅਤੇ ਪੰਜਾਬੀ ਕਿਸਾਨਾਂ ਨੂੰ ਰਾਜਸਥਾਨ ਵਿੱਚ ਕੋਈ ਵੀ ਖੇਤੀਬਾੜੀ ਕਰਨ ਲਈ ਜ਼ਮੀਨ ਖਰੀਦਣ ਦੀ ਆਗਿਆ ਨਹੀਂ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਆਪਣੇ ਆਖਰੀ ਸ਼ਾਸਨਕਾਲ ਦੌਰਾਨ ਰਾਜਸਥਾਨ ਭਾਜਪਾ ਆਪਣੀ ਭਾਈਵਾਲ ਸਰਕਾਰ ਤੋਂ ਇਹ ਪਾਬੰਦੀ ਚੁੱਕਣ ‘ਚ ਅਸਫ਼ਲ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਜੋ ਵੀ ਹੋਰਨਾਂ ਸੂਬਿਆਂ ਤੋਂ ਖਰੀਦਾਰੀ ਕਰਦਾ ਹੈ ਉਸ ਲਈ ਸਾਨੂੰ ਰਾਇਲਟੀ ਦੇਣੀ ਪੈਂਦੀ ਹੈ ਪਰ ਜਦੋਂ ਪੰਜਾਬ ਦੀ ਸਿਰਫ਼ 27 ਪ੍ਰਤੀਸ਼ਤ ਜ਼ਮੀਨ ਪਾਣੀ ਨਾਲ ਸਿੰਚਾਈ ਕੀਤੀ ਜਾਂਦੀ ਹੈ ਤਾਂ ਫ਼ਿਰ ਇਸਦਾ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਰਾਜ ਦੇ ਹਿੱਤਾਂ ਨੂੰ ਨਜ਼ਰਅੰਦਾਜ ਕੀਤਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।


