- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਨੂੰ ਸੁਰੱਖਿਅਤ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰੀ ਤਰਜ਼ੀਹ : ਡੀ ਜੀ ਪੀ ਦਿਨਕਰ ਗੁਪਤਾ
ਦਿਨਕਰ ਗੁਪਤਾ ਨੇ ਡੀਜੀਪੀ ਪੰਜਾਬ ਦਾ ਚਾਰਜ ਸੰਭਾਲਿਆ
ਚੰਡੀਗੜ – ਸੂਬਾ ਪੁਲਿਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਨੂੰ ਜਿੰਮੇਵਾਰ, ਜਵਾਬਦੇਹ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਉਨਾਂ ਦੀ ਸਭ ਤੋਂ ਵੱਡੀ ਤਰਜ਼ੀਹ ਹੋਵੇਗੀ ਅਤੇ ਖਾਸ ਤੌਰ ‘ਤੇ ਸਰਹੱਦੀ ਰਾਜ ਹੁੰਦਿਆਂ ਪੰਜਾਬ ਵਿੱਚ ਦਹਿਸ਼ਤ ਵਿਰੋਧੀ ਕਾਰਵਾਈਆਂ ਉਪਰ ਠੱਲਪਾਉਣ ਤੇ ਵੀ ਉਹ ਵੱਧ ਧਿਆਨ ਕੇਂਦਰਿਤ ਕਰਨਗੇ।ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਡੀਜੀਪੀ ਪੰਜਾਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਪੰਜਾਬ ਪੁਲੀਸ ਹੈਡਕੁਆਰਟਰ ਵਿਖੇ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਡੀ.ਜੀ.ਪੀ. ਅਰੋੜਾ ਦੁਆਰਾ ਕੀਤੇ ਗਏ ਕੰਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲਈ ਦੂਰ-ਦ੍ਰਿਸ਼ਤਾ ਨੂੰ ਅੱਗੇ ਲਿਜਾਣ ਦੀ ਕੋਸ਼ਿਸ ਕਰਨਗੇ ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਰਾਜ ਨੂੰ ਗੈਂਗਸਟਰਾਂ ਤੋਂ ਮੁਕਤ ਕਰਨਾ ਸ਼ਾਮਲ ਹੈ।ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੁਲਾਕਾਤ ਦੌਰਾਨ ਨਸ਼ਾਖੋਰੀ ਖਿਲਾਫ ਜ਼ੀਰੋ ਟਾਲਰੈਂਸ ਦਾ ਐਲਾਨ ਕਰਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਡੀ.ਏ.ਪੀ.ਓ. ਅਤੇ ਬੱਡੀ ਪ੍ਰੋਗਰਾਮ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਉਣਗੇ। ਪੁਲਿਸ ਫੋਰਸ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਉਨਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਭਰ ਵਿੱਚ ਬਹਾਦਰ ਪੁਲਿਸ ਵਜੋਂ ਜਾਣੀ ਜਾਂਦੀ ਹੈ ਅਤੇ ਉਹ ਅਜਿਹੀ ਬਹਾਦਰ ਪੁਲਿਸ ਫੋਰਸ ਦੇ ਮੁਖੀ ਹੋਣ ‘ਤੇ ਮਾਣ ਮਹਿਸੂਸ ਕਰਦੇ ਹਨ। ਸੁਰੇਸ਼ ਅਰੋੜਾ ਦੁਆਰਾ ਕੀਤੇ ਸ਼ਲਾਘਾਯੋਗ ਕੰਮਾਂ ਨੂੰ ਯਾਦ ਕਰਦੇ ਹੋਏ ਦਿਨਕਰ ਗੁਪਤਾ ਨੇ ਅਰੋੜਾ ਨੂੰ ਪੰਜਾਬ ਪੁਲਿਸ ਦਾ ਸਭ ਤੋਂ ਵਧੀਆ ਅਫਸਰ ਦੱਸਦਿਆਂ ਕਿਹਾ ਕਿ ਉਹ ਬਹੁ ਨਰਮ ਅਤੇ ਨਿਮਰ ਸੁਭਾਅ ਦੇ ਹਨ ਅਤੇ ਬਹੁਤ ਬਾਰੀਕੀ ਨਾਲ ਕੰਮ ਕਰਦੇ ਰਹੇ ਹਨ। ਉਨਾਂ ਨੇ ਕਿਹਾ ਕਿ ਸੁਰੇਸ ਅਰੋੜਾ ਵਿਚ ਬੇਮਿਸਾਲ ਗੁਣ ਹਨ ਅਤੇ ਉਨਾਂ ਪੂਰੀ ਨਿਸ਼ਟਾ ਨਾਲ ਸੇਵਾ ਕੀਤੀ ਹੈ। ਉਨਾਂ ਕਿਹਾ ਕਿ ਡੀ.ਜੀ.ਪੀ. ਅਰੋੜਾ ਨੇ ਹਮੇਸ਼ਾਂ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਸੰਪਰਕ ਰੱਖਿਆ ਅਤੇ ਸੰਪਰਕ ਸਭਾਵਾਂ ਰਾਹੀਂ ਨਿੱਜੀ ਸੁਣਵਾਈ ਵੀ ਕੀਤੀ।ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਅਰੋੜਾ ਦੇ ਕਾਰਜਕਾਲ ਦੌਰਾਨ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਕ ਗੈਂਗਾਂ ਨੂੰ ਨਕਾਰਾ ਕੀਤਾ ਅਤੇ 255 ਗੈਂਗ ਦੇ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ-ਨਾਲ 51 ਗੈਂਗਸਟਰਾਂ ਨੂੰ ਖਤਮ ਕੀਤਾ। ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਅਰੋੜਾ ਦੇ ਕਾਰਜਕਾਲ ਦੌਰਾਨ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਕ ਗੈਂਗਾਂ ਨੂੰ ਨਕਾਰਾ ਕੀਤਾ ਅਤੇ 255 ਗੈਂਗ ਦੇ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ-ਨਾਲ 51 ਗੈਂਗਸਟਰਾਂ ਨੂੰ ਖਤਮ ਕੀਤਾ। ਡੀਜੀਪੀ ਗੁਪਤਾ ਨੇ ਦੱਸਿਆ ਕਿ ਡੀ.ਜੀ.ਪੀ. ਅਰੋੜਾ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਨੇ 24 ਅਤਿਵਾਦੀ ਗਰੁੱਪਾਂ ਨੂੰ ਬੇਨਕਾਬ ਕਰਕੇ 115 ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 6 ਏ.ਕੇ. 47/ ਏਕੇ 56/ਏਕੇ74 ਰਾਈਫਲਾਂ, 4 ਹੋਰ ਰਾਈਫਲਾਂ ਅਤੇ 65 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਗਏ। ਇਸ ਮੌਕੇ ‘ਤੇ ਬੋਲਦੇ ਹੋਏ ਸੁਰੇਸ਼ ਅਰੋੜਾ ਨੇ ਕਿਹਾ ਕਿ ਸ਼ਿਕਾਇਤਾਂ ਸੁਣਨ ਨਾਲ ਪੀੜਤਾਂ ਦੀ ਚਿੰਤਾ ਘਟਦੀ ਹੈ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਾਇਗੀ ਸਮਾਰੋਹ ਦੌਰਾਨ ਪੁਲਿਸ ਦੀ ਟੁਕੜੀ ਨੇ ਡੀਜੀਪੀ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਢਿਲੋਂ, ਐਮ.ਕੇ. ਤਿਵਾੜੀ, ਵੀ.ਕੇ.ਭਾਵੜਾ (ਸਾਰੇ ਡੀਜੀਪੀ) ਅਤੇ ਹੋਰ ਪੁਲਿਸ ਹੈੱਡਕੁਆਰਟਰਾਂ ਵਿਖੇ ਤਾਇਨਾਤ ਸੀਨੀਅਰ ਅਫਸਰ ਵੀ ਹਾਜ਼ਰ ਸਨ।


