- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ
ਪਰਮਜੀਤ ਤੇ ਜਗਤਾਰ ਨੇ ਜੂਡੋ ਅਤੇ ਜੈਸਮੀਨ ਕੌਰ ਨੇ ਸ਼ਾਟਪੁੱਟ ਵਿੱਚ ਜਿੱਤਿਆ ਸੋਨ ਤਮਗਾ
ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ।ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ ਜਿੱਤੇ। ਅੰਡਰ 17 ਵਿੱਚ 81 ਕਿਲੋ ਭਾਰ ਵਰਗ ਵਿੱਚ ਪਰਮਜੀਤ ਸਿੰਘ ਅਤੇ 81 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਜਗਤਾਰ ਸਿੰਘ ਨੇ ਸੋਨ ਤਮਗਾ ਜਿੱਤਿਆ। ਜੈਸਮੀਨ ਕੌਰ ਨੇ ਅੰਡਰ-17 ਦੇ ਸ਼ਾਟਪੁੱਟ ਈਵੈਂਟ ਵਿੱਚ 14.19 ਗੋਲਾ ਸੁੱਟ ਕੇ ਸੋਨੇ ਦਾ ਤਮਗਾ ਜਿੱਤਿਆ। ਉਨਾਂ ਅੱਗੇ ਦੱਸਿਆ ਕਿ ਸੁਮਨ ਰਾਣੀ ਨੇ ਅੰਡਰ-21 ਦੀ 5000 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸੇ ਤਰਾਂ ਅਰਸ਼ਦੀਪ ਸਿੰਘ ਨੇ ਅੰਡਰ-21 ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ 67.25 ਮੀਟਰ ਥਰੋਅ ਨਾਲ ਕਾਂਸੀ ਦਾ ਤਮਗਾ ਅਤੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅੰਡਰ 21 ਦੇ ਏਅਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਖੁਸ਼ਬੀਨ ਵੜੈਚ ਨੇ ਤੀਹਰੀ ਛਾਲ ਵਿੱਚ 12.55 ਮੀਟਰ ਛਾਲ ਲਗਾ ਕੇ ਕਾਂਸੀ ਦਾ ਤਮਗਾ ਜਿੱਤਿਆ। ਕੁਸ਼ਤੀ ਦੇ 60 ਕਿਲੋ ਅੰਡਰ 17 ਵਰਗ ਵਿੱਚ ਸਾਹਿਲ ਨੇ ਕਾਂਸੀ ਦਾ ਤਮਗਾ ਜਿੱਤਿਆ।ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਜੋ ਕਿ ਖੁਦ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੁਣੇ ਵਿਖੇ ਮੌਜੂਦ ਹਨ, ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨਾਂ ਹੋਰਨਾਂ ਖਿਡਾਰੀਆਂ ਜਿਨਾਂ ਨੇ ਆਉਣ ਵਾਲੇ ਦਿਨਾਂ ਵਿੱਚ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੈ, ਨੂੰ ਚੰਗੇ ਪ੍ਰਦਰਸ਼ਨ ਲਈ ਹੌਸਲਾ ਅਫ਼ਜ਼ਾਈ ਕੀਤੀ।


