- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪੁਲਿਸ ‘ਚ ਗ਼ੈਰ-ਪੰਜਾਬੀਆਂ ਦੀ ਭਰਤੀ ਸਬੰਧੀ ਗ੍ਰਹਿ ਮੰਤਰੀ ਰੰਧਾਵਾ ਨੇ ਡੀ.ਜੀ.ਪੀ. ਨੂੰ ਹਫ਼ਤੇ ਅੰਦਰ ਰਿਪੋਰਟ ਦੇਣ ਲਈ ਆਖਿਆ
ਚੰਡੀਗੜ੍ਹ, 3 ਨਵੰਬਰ ( ਵਾਇਆ ਪੰਜਾਬ ਬਿਊਰੋ)
ਪੰਜਾਬ ਪੁਲੀਸ ਵਿੱਚ ਕਥਿਤ ਤੌਰ ‘ਤੇ ਨਿਯਮਾਂ ਦੀ ਅਣਦੇਖੀ ਕਰਕੇ ਗ਼ੈਰ–ਪੰਜਾਬੀਆਂ ਦੀ ਭਰਤੀ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾਕਿ ਇਹ ਗੰਭੀਰ ਮੁੱਦਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਮੰਤਰੀ ਨੇ ਡੀਜੀਪੀ ਨੂੰ ਹਫ਼ਤੇ ਵਿੱਚ ਰਿਪੋਰਟ ਸੌਂਪਣ ਲਈ ਕਿਹਾਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਸ੍ਰੀ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਨੇ ਕਿਹਾ ਕਿ ਪੰਜਾਬ ਸਰਕਾਰ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।


