- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪੁਲਿਸ ਵੱਲੋਂ ਨਾਇਜੀਰੀਅਨ ਤਸਕਰ 1.8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ – ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਨਾਗਰਿਕਾਂ ਖ਼ਾਸ ਤੌਰ ‘ਤੇ ਅਫਰੀਕਨ ਮੂਲ ਦੇ ਲੋਕਾਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਉੱਤੇ ਸ਼ਿਕੰਜਾ ਕਸਦਿਆਂ ਇੱਕ ਨਾਇਜੀਰੀਅਨ ਤਸਕਰ ਨੂੰ 1.8 ਕਰੋੜ ਰੁਪਏ ਦੀ 2 ਕਿੱਲੋ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਪੁਲਿਸ ਨੇ ਫਰੈਂਕ ਮਾਰਗਿਨ, 27, ਦੀ ਸ਼ਨਾਖਤ ਇਕ ਵੱਡੇ ਨਸ਼ਾ ਤਸਕਰ ਵਜੋਂ ਕੀਤੀ ਗਈ ਹੈ ਜੋ ਦਿੱਲੀ ਅਤੇ ਅਫ਼ਗਾਨਿਸਤਾਨ ਵਿੱਚ ਮੌਜੂਦ ਕਈ ਅਫ਼ਗਾਨੀ ਨਾਗਰਿਕਾਂ ਦੇ ਸੰਪਰਕ ਵਿੱਚ ਸੀ ਅਤੇ ਕੌਮੀ ਰਾਜਧਾਨੀ ਤੇ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਨਸ਼ੇ ਮੁਹੱਈਆ ਕਰਵਾਉਂਦਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਪਨਗਰ ਦੇ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕਈ ਹੋਰ ਅਫਰੀਕਨ ਨਸ਼ਾ ਤਸਕਰਾਂ ਦੇ ਗੁੱਟ ਦਾ ਮੋਢੀ ਫਰੈਂਕ ਮੌਜੂਦਾ ਸਮੇਂ ਦਿੱਲੀ ਵਿੱਚ ਰਹਿ ਰਿਹਾ ਸੀ । ਉਹਨਾਂ ਕਿਹਾ ਕਿ ਪੁਲਿਸ ਇਸ ਗਰੋਹ ਦੇ ਬਾਕੀ ਮੈਂਬਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ।ਤਫ਼ਤੀਸ਼ ਤੋਂ ਇਹ ਤੱਥ ਸਾਹਮਣੇ ਆਇਆ ਹੈ ਕਿ ਫਰੈਂਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਕੁੱਲ 25 ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਹ ਜੁਲਾਈ ਮਹੀਨੇ ਵਿੱਚ ਹੀ 3.5 ਕਿੱਲੋ ਹੈਰੋਇਨ ਅਤੇ 60 ਗਰਾਮ ਆਈਸ ਵੇਚ ਚੁੱਕਾ ਹੈ।ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਦਾ ਵਿਸ਼ੇਸ਼ ਧਿਆਨ ਹੁਣ ਫਰੈਂਕ ਵੱਲੋਂ ਚਲਾਏ ਜਾਂਦੇ ਇਸ ਗੁੱਟ ਦੇ ਤਸਕਰੀ ਦੇ ਤੌਰ-ਤਰੀਕਿਆਂ ਵੱਲ ਹੈ ਜੋ ਕਿ ਦਿੱਲੀ ਦੇ ਚੰਦਰ ਵਿਹਾਰ,ਉੱਤਮ ਨਗਰ ਤੇ ਦਵਾਰਕਾ ਆਦਿ ਇਲਾਕਿਆਂ ਵਿੱਚ ਸਰਗਰਮ ਸੀ।ਵਿਦੇਸ਼ੀ ਨਾਗਰਿਕਾਂ ਦੇ ਨਸ਼ਾ ਤਸਕਰੀ ਵਿੱਚ ਵੱਡੇ ਪੱਧਰ ‘ਤੇ ਸ਼ਾਮਲ ਹੋਣ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਵਿਦੇਸ਼ੀਆਂ ਵਿਰੱਧ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।ਉੱਤਰੀ ਰਾਜਾਂ ਲਈ ਨਸ਼ਿਆਂ ਖ਼ਿਲਾਫ਼ ਸਾਂਝੀ ਰਣਨੀਤੀ ਉਲੀਕਣ ਲਈ ਮੁੱਖ ਮੰਤਰੀਆਂ ਦੀ ਕੱਲ ਹੋਈ ਖੇਤਰੀ ਕਾਨਫਰੰਸ ਵਿੱਚ ਵੀ ਇਸ ਮੁੱਦੇ ਉਤੇ ਚਰਚਾ ਕੀਤੀ ਗਈ ਸੀ। ਇਸ ਕਾਨਫਰੰਸ ਦੌਰਾਨ ਹਰਿਆਣਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦੇਣ ਤੋਂ ਪਹਿਲਾਂ ਉਨਾਂ ਦੀ ਜਾਂਚ ਕੀਤੇ ਜਾਣ ‘ਤੇ ਜ਼ੋਰ ਦਿੱਤਾ ਸੀ। ਇਸ ਬੈਠਕ ਦੌਰਾਨ ਉੱਤਰਾਖੰਡ ਨੇ ਦੱਸਿਆ ਸੀ ਕਿ ਵਿਦੇਸ਼ੀ ਵਿਦਿਆਰਥੀਆਂ ਦੀ ਨਸ਼ਿਆਂ ਵਿੱਚ ਸ਼ਮੂਲੀਅਤ ਦੇ ਮਾਮਲਿਆਂ ਦੀ ਗਿਣਤੀ ਵਧਣ ਕਾਰਨ ਦੂਨ ਵਿਚਲੇ ਸਕੂਲਾਂ ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਤੋਂ ਸੰਕੋਚ ਕੀਤਾ ਜਾ ਰਿਹਾ ਹੈ। ਪੰਜਾਬ ਪੁਲੀਸ ਦੇ ਅੰਕੜਿਆਂ ਮੁਤਾਬਕ ਸਾਲ 2017 ਵਿੱਚ ਐਨਡੀਪੀਐਸ ਐਕਟ ਤਹਿਤ ਵਿਦੇਸ਼ੀਆਂ ਖ਼ਿਲਾਫ਼ 39 ਕੇਸ ਦਰਜ ਕੀਤੇ ਗਏ ਅਤੇ 50 ਅਫਰੀਕਨ ਇਨਾਂ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ। ਇਨਾਂ ਵਿੱਚੋਂ 42 ਨਾਇਜੀਰੀਅਨ ਸਨ। ਇਨਾਂ ਕੇਸਾਂ ਵਿੱਚ ਸ਼ੱਕੀਆਂ ਕੋਲੋਂ ਕੁੱਲ 6.38 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸਾਲ 2018 ਵਿੱਚ ਹੁਣ ਤਕ 20 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਿਨਾਂ ਵਿੱਚ 18 ਨਾਇਜੀਰੀਅਨਾਂ ਸਮੇਤ 24 ਅਫਰੀਕਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨਾਂ ਕੇਸਾਂ ਵਿੱਚ 21.55 ਕਿਲੋਗ੍ਰਾਮ ਹੈਰੋਇਨ ਅਤੇ 6 ਕਿਲੋਗ੍ਰਾਮ ਅਫੀਮ ਜ਼ਬਤ ਕੀਤੀ ਗਈ ਹੈ।


