- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ
ਚੰਡੀਗੜ – ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਰਾਸਟਰੀ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੇ ਦੇਸ਼ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਹਿੱਤ ਆਪਣਾ ਸੁਹਿਰਦ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ਅਤੇ ਮਨੁੱਖੀ ਕਦਰਾਂ-ਕੀਮਤਾਂ ਤੇ ਜ਼ਿੰਦਗੀਆਂ ਨੂੰ ਢਾਹ ਲਾਉਣ ਵਾਲਿਆਂ ਨੂੰ ਕਰੜੇ ਹੱਥੀਂ ਲੈਣ ਦਾ ਅਹਿਦ ਲਿਆ। ਇਸ ਮੌਕੇ ਬੋਲਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ 21 ਮਈ ਨੂੰ ਦੇਸ਼ ਭਰ ਵਿੱਚ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਦਿਹਾੜਾ ਸਾਨੂੰ ਸਮਾਜਿਕ ਏਕਤਾ, ਅਖੰਡਤਾ ਅਤੇ ਸ਼ਾਂਤੀ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਾ ਹੈ।


