- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਭਵਨ ਸਰੀ ਦੀ ਤੀਜੀ ਵਰ੍ਹੇਗੰਢ ਮੌਕੇ ਪੰਜਾਬੀ ਸਾਹਿਤ ਤੇ ਸਭਿਆਚਾਰਕ ਸੰਮੇਲਨ 21,22 ਸਤੰਬਰ ਨੂੰ : ਸੁੱਖੀ ਬਾਠ
ਸਰੀ (ਕੈਨੇਡਾ) – ਪੰਜਾਬ ਭਵਨ ਸਰੀ ਕੈਨੇਡਾ ਆਪਣੀਂ ਸਥਾਪਨਾ ਦੀ ਤੀਜੀ ਵਰ੍ਹੇਗੰਢ 21/22 ਸਤੰਬਰ 2019 ਨੂੰ ਮਨਾਉਣ ਜਾ ਰਿਹਾ ਹੈ ।ਪੰਜਾਬ ਭਵਨ ਦੇ ਬਾਨੀ ਅਤੇ ਉੱਘੇ ਪੰਜਾਬੀ ਸ੍ਰੀ ਸੁੱਖੀ ਬਾਠ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਦੁਨੀਆਂ ਭਰ ਵਿੱਚੋਂ ਸਾਹਿਤਕਾਰ ਇਸ ਵਿੱਚ ਹਿੱਸਾ ਲੈਣਗੇ ਅਤੇ ਅੱਡ ਅੱਡ ਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਹ ਸੰਮੇਲਨ ਪੂਰੀ ਤਰ੍ਹਾਂ ਸਾਹਿਤ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਲੇਖਕਾਂ ਨੂੰ ਇਸ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।


