- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਕੀਤੀ ਮੁਲਾਕਾਤ
ਨਾਇਬ ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ-ਬੀ ਵਿੱਚ ਸ਼ਾਮਲ ਕਰਨ ਲਈ ਕੀਤਾ ਧੰਨਵਾਦ
ਚੰਡੀਗੜ – ਪੰਜਾਬ ਦੇ ਮਾਲ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਪੰਜਾਬ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਜਿਨਾਂ ਨੇ ਹਾਲ ਹੀ ਵਿੱਚ ਕਾਰਜ-ਭਾਰ ਸੰਭਾਲਿਆ ਹੈ, ਨਾਲ ਹੋਈ ਰਸਮੀ ਮੁਲਾਕਾਤ ਦੌਰਾਨ ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ -ਬੀ ਵਿੱਚ ਸ਼ਾਮਲ ਕਰਨ ਲਈ ਸੂਬਾ ਸਰਕਾਰ ਤੇ ਮਾਲ ਵਿਭਾਗ ਦਾ ਧੰਨਵਾਦ ਕੀਤਾ । ਐਸੋਸੀਏਸ਼ਨ ਵੱਲੋਂ ਸ੍ਰੀ ਕਾਂਗੜ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਸਥਿਤ ਉਨਾਂ ਦੇ ਦਫ਼ਤਰ ਵਿੱਚ ਐਸੋਸੀਏਸ਼ਨ ਦੀਆਂ ਮੰਗਾਂ ਦੇ ਮੱਦੇਨਜ਼ਰ ਮੰਗ ਪੱਤਰ ਸੌਂਪਿਆ ਗਿਆ।ਸ੍ਰੀ ਕਾਂਗੜ ਨੇ ਐਸੋਸੀਏਸ਼ਨ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਸੁਚੱਜੇ ਢੰਗ ਤੇ ਸਮਰਪਣ ਨਾਲ ਨਿਭਾਉਣ ਲਈ ਕਿਹਾ।ਲੋਕਾਂ ਨੂੰ ਸੁਹਿਰਦ ਤੇ ਸੁਚੱਜੀਆਂ ਸੇਵਾਵਾਂ ਦੇਣ ਦਾ ਭਰੋਸਾ ਪ੍ਰਗਟਾਉਂਦਿਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਤਹਿਸੀਲਾਂ ਵਿੱਚ ਐਨ.ਜੀ.ਡੀ.ਆਰ.ਐਸ. ਤਹਿਤ ਚੰਗੀਆਂ ਆਨਲਾਈਨ ਰਜਿਸਟ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦਾ ਸਾਜ਼ੋ-ਸਾਮਾਨ ਜਿਵੇਂ ਕੰਪਿਊਟਰ, ਸਕੈਨਰ, ਪ੍ਰਿੰਟਰਜ਼ ਆਦਿ ਦੀ ਮੰਗ ਕੀਤੀ ਅਤੇ ਖੇਤਰੀ ਕੰਮ-ਕਾਜ ਦੇ ਭਾਰੀ ਬੋਝ ਦੇ ਮੱਦੇਨਜ਼ਰ ਸਬ-ਤਹਿਸੀਲਾਂ ਵਿੱਚ ਤਾਇਨਾਤ ਅਧਿਕਾਰੀਆਂ ਲਈ ਵਾਹਨਾਂ ਦੀ ਮੰਗ ਵੀ ਰੱਖੀ।ਇਸ ਤੋਂ ਇਲਾਵਾ ਐਸੋਸੀਏਸ਼ਨ ਨੇ 2013 ਤੋਂ ਲੰਬਿਤ ਪਈਆਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਤਰੱਕੀਆਂ ਸਬੰਧੀ ਵੀ ਮੰਗ ਉਠਾਈ, ਤਹਿਸੀਲਦਾਰ ਤੋਂ ਡੀ.ਆਰ.ਓ /ਪੀ.ਸੀ.ਐਸ ਦੀ ਤਰੱਕੀ ਦਾ ਨਿਰਧਾਰਿਤ ਸਮਾਂ 8 ਸਾਲ ਤੋਂ ਘਟਾ ਕੇ 5 ਸਾਲ ਕਰਨ, ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ-ਏ ਵਿੱਚ ਸ਼ਾਮਲ ਕਰਨ ਦੇ ਨਾਲ-ਨਾਲ ਡੀ.ਏ ਦੀ ਕਿਸ਼ਤ, ਜੀ.ਪੀ.ਐਫ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਵੀ ਅਪੀਲ ਕੀਤੀ।


