- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਮੰਤਰੀ ਮੰਡਲ ਵਲੋਂ ਵਿਧਾਨ ਸਭਾ ਦਾ ਸਮਾਗਮ 24 ਅਗਸਤ ਤੋਂ 28 ਅਗਸਤ ਤੱਕ ਸੱਦਣ ਦਾ ਫੈਸਲਾ
ਚੰਡੀਗੜ – ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਅਗਲਾ ਸਮਾਗਮ 24 ਅਗਸਤ ਤੋਂ 28 ਅਗਸਤ, 2018 ਤੱਕ ਸੱਦੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਮੰਡਲ ਦੇ ਫੈਸਲੇ ਦੇ ਅਨੁਸਾਰ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਦੇ ਅਨੁਸਾਰ 15 ਵੀ ਪੰਜਾਬ ਵਿਧਾਨ ਸਭਾ ਦਾ 5ਵਾਂ ਸੈਸ਼ਨ ਸੱਦਣ ਲਈ ਅਧਿਕਾਰਿਤ ਕੀਤਾ ਗਿਆ ਹੈ।ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਮਾਗਮ 24 ਅਗਸਤ ਨੂੰ ਬਾਅਦ ਦੁਪਹਿਰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ। 27 ਅਗਸਤ ਨੂੰ ਸਵੇਰ ਅਤੇ ਸ਼ਾਮ ਦੇ ਸੈਸ਼ਨ ਦੌਰਾਨ ਵਿਧਾਨਿਕ ਕੰਮਕਾਜ ਹੋਵੇਗਾ। 28 ਅਗਸਤ ਨੂੰ ਪ੍ਰਸਤਾਵਿਤ ਵਿਧਾਨਿਕ ਕਾਰਜ ਤੋਂ ਬਾਅਦ ਸਦਨ ਉਠਾ ਦਿੱਤਾ ਜਾਵੇਗਾ।


