- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ
ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਸੂਬੇ ਦੇ ਜਲ ਸਰੋਤਾਂ ਦੀ ਵਰਤੋਂ ਅਤੇ ਪ੍ਰਬੰਧਨ ਨੂੰ ਸਮਝਦਾਰੀ, ਢੁੱਕਵੇ ਅਤੇ ਤਰਕਸੰਗਤ ਤਰੀਕੇ ਨਾਲ ਯਕੀਨੀ ਬਨਾਉਣਾ ਹੈ। ਇਸ ਵਿੱਚ ਪ੍ਰਸਤਾਵਿਤ ਕੀਤੀ ਗਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ. ਏ) ਦਾ ਇਕ ਚੇਅਰਮੈਨ ਅਤੇ ਦੋ ਮੈਂਬਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਣਗੇ। ਸਮਝਦਾਰੀ, ਤਰਕਸੰਗਤ ਅਤੇ ਟਿਕਾਊ ਢੰਗ ਨਾਲ ਪਾਣੀ ਦੇ ਪ੍ਰਬੰਧਨ ਅਤੇ ਸੰਭਾਲ ਲਈ ਇਹ ਅਥਾਰਟੀ ਜ਼ਿੰਮੇਵਾਰੀ ਹੋਵੇਗੀ ਅਤੇ ਅਥਾਰਟੀ ਕੋਲ ਇਸ ਮੰਤਵ ਲਈ ਫਾਇਦੇਮੰਦ ਸਮਝੇ ਜਾਣ ਵਾਲੇ ਢੁਕਵੇਂ ਕਦਮ ਚੁੱਕਣ ਲਈ ਅਧਿਕਾਰ ਹੋਵੇਗਾ। ਇਸ ਅਥਾਰਟੀ ਕੋਲ ਜਲ ਸਰੋਤਾਂ ਦੇ ਬਚਾਅ ਅਤੇ ਪ੍ਰਬੰਧਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਵੀ ਅਧਿਕਾਰ ਹੋਵੇਗਾ। ਇਸ ਅਥਾਰਟੀ ਕੋਲ ਪੀਣ ਵਾਲੇ, ਘਰੇਲੂ, ਵਪਾਰਕ ਜਾਂ ਉਦਯੋਗਿਕ ਵਰਤੋਂ ਲਈ ਪਾਣੀ ਦੀ ਸਪਲਾਈ ਲਈ ਦਰਾਂ ਸਬੰਧੀ ਨਿਰਦੇਸ਼ ਜਾਰੀ ਕਰਨ ਦਾ ਵੀ ਅਧਿਕਾਰ ਹੋਵੇਗਾ।ਬਿਲ ਅਨੁਸਾਰ ਸੂਬਾ ਸਰਕਾਰ ਵੱਲੋਂ ਰਾਜ ਸਲਾਹਕਾਰੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਦੀ ਅਗਵਾਈ ਚੇਅਰਮੈਨ ਵੱਲੋਂ ਕੀਤੀ ਜਾਵੇਗੀ। ਇਸ ਵਿਚ ਮਾਹਿਰ ਅਤੇ ਵੱਖ-ਵੱਖ ਵਿਭਾਗਾਂ ਤੋਂ ਐਕਸ ਆਫਿਸ਼ਿਓ ਮੈਂਬਰ ਲਏ ਜਾਣਗੇ ਜੋ ਅਥਾਰਟੀ ਨੂੰ ਸਲਾਹ ਦੇਣਗੇ। ਇਹ ਅਥਾਰਟੀ ਲੋੜ ਅਨੁਸਾਰ ਆਪਣੇ ਪੱਧਰ ‘ਤੇ ਹੋਰ ਮਾਹਿਰ ਵੀ ਸ਼ਾਮਲ ਕਰ ਸਕਦੀ ਹੈ। ਇਸ ਅਥਾਰਟੀ ਕੋਲ ਇਕ ਵੱਖਰਾ ਪੰਜਾਬ ਵਾਟਰ ਰੈਗੂਲੇਸ਼ਨ ਅਤੇ ਡਿਵੈਲਪਮੈਂਟ ਅਥਾਰਟੀ ਫੰਡ ਹੋਵੇਗਾ, ਜਿਸ ਵਿੱਚ ਗ੍ਰਾਂਟਾਂ/ਕਰਜ਼ੇ ਪੰਜਾਬ ਸਰਕਾਰ ਦੁਆਰਾ ਜਮਾਂ ਕਰਵਾਏ ਜਾਣਗੇ। ਇਸ ਬਿਲ ਵਿੱਚ ਇਹ ਵੀ ਪ੍ਰਸਤਾਵ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਅਥਾਰਟੀ ਨੂੰ ਜਨ ਹਿੱਤ ਵਿੱਚ ਜਾਰੀ ਕਰਨ ਵਾਲੀ ਨੀਤੀ ਦੇ ਮਾਮਲਿਆਂ ਵਿਚ ਆਮ ਜਾਂ ਵਿਸ਼ੇਸ਼ ਨਿਰਦੇਸ਼ ਲਿਖਤੀ ਰੂਪ ਵਿਚ ਦੇਵੇਗੀ ਅਤੇ ਅਥਾਰਟੀ ਅਜਿਹੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਪਾਬੰਦ ਹੋਵੇਗੀ।


