- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼
ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇੱਕ ਵਿਵਾਦਤ ਪੱਤਰ ਦੇ ਅਮਲ ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਕਮੇਟੀ ਦੀ 45ਵੀਂ ਰਿਪੋਰਟ (2019-2020) ਰਾਹੀਂ ਇਹ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ।ਉਨ੍ਹਾਂ ਦੱਸਿਆ ਕਿ ਇਸਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਪੱਤਰ ਨੂੰ ਜਾਰੀ ਕਰਨ ਸਬੰਧੀ ਦਸਤਾਵੇਜ਼ਾਂ ਨੂੰ ਘੋਖਿਆ ਗਿਆ, ਜਿਸ ਤੋਂ ਇਹ ਸਾਹਮਣੇ ਆਇਆ ਕਿ ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਐਲੋਕੇਸ਼ਨ ਆਫ਼ ਬਿਜ਼ਨਸ ਰੂਲਜ਼ 2007 ਰਾਹੀਂ ਤੈਅ ਕੀਤੇ ਗਏ ਵੱਖ ਵੱਖ ਵਿਭਾਗਾਂ ਦੇ ਅਧਿਕਾਰ ਖੇਤਰੀ ਦੀ ਉਲੰਘਣਾ ਕਰਦਿਆਂ ਆਪਣੇ ਪੱਧਰ ਤੇ ਹੀ ਇਹ ਪੱਤਰ ਜਾਰੀ ਕੀਤਾ ਗਿਆ ਸੀ।ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਮ. ਨਾਗਰਾਜ ਬਨਾਮ ਭਾਰਤ ਸਰਕਾਰ ਫੈਸਲੇ ਦੀਆਂ ਕੰਪੈਲਿੰਗ ਰੀਜਨਜ਼ ਦੀਆਂ ਸ਼ਰਤਾਂਤੇ ਅਧਾਰਤ ਅਤੇ ਸਾਲ 2018 ਵਿੱਚ ਮੰਤਰੀ ਪ੍ਰੀਸ਼ਦ ਅਤੇ ਵਿਧਾਨ ਸਭਾ ਦੀ ਪ੍ਰਵਾਨਗੀ ਨਾਲ ਕੰਪੈਲਿੰਗ ਰੀਜਨਜ਼ ਦੀਆਂ ਸ਼ਰਤਾਂ ਦੀ ਪੂਰਤੀ ਹੋ ਜਾਣ ਉਪਰੰਤ 85ਵੀਂ ਸੋਧ ਸਬੰਧੀ ਮਿਤੀ 15-12-2005 ( ਜੋ ਸਰਕਾਰ ਵੱਲੋਂ ਕਦੇ ਵੀ ਵਾਪਿਸ ਨਹੀ ਲਈਆਂ ਗਈਆਂ ) ਕਾਨੂੰਨੀ ਤੌਰ ਤੇ ਪੂਰੀ ਤਰ੍ਹਾਂ ਵੈਲਿਡ ਹੋ ਚੁੱਕੀਆਂ ਹਨ ਅਤੇ ਸਮੂਹ ਵਿਭਾਗਾਂ ਵਿੱਚ ਇਹਨਾਂ ਹਦਾਇਤਾਂ ਦੀ ਪਾਲਣਾ ਕਰਵਾਈ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸ ਵਿਵਾਦਤ ਪੱਤਰ ਕਾਰਨ ਕਈ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੇ ਸੰਵਿਧਾਨਿਕ ਹੱਕਾਂ ਦਾ ਘਾਣ ਹੋਇਆ ਹੈ ।


