- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ
ਚੰਡੀਗੜ – ਸੂਬੇ ਦੇ ਲੋਕਾਂ ਨੂੰ ਸ਼ੁਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਫੂਡ ਕਮਿਸ਼ਨ ਦੇ ਚੈਅਰਮੈਨ ਸ਼੍ਰੀ ਡੀ.ਪੀ. ਰੈਡੀ ਦੀ ਅਗਵਾਈ ਵਿੱਚ ਹੋਈ ਰੀਵੀਉ ਮੀਟਿੰਗ ਦੋਰਾਨ ਲਿਆ ਗਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਡੀ.ਪੀ. ਰੈਡੀ ਨੇ ਕਿਹਾ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ ਜਿਨਾਂ ਤੋਂ ਬਚਾਅ ਕਰਨ ਲਈ ਸਮੇਂ ਸਮੇਂ ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨਾ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ।ਸ਼੍ਰੀ ਰੈਡੀ ਨੇ ਕਿਹਾ ਨੈਸ਼ਨਲ ਫੂਡ ਸਕਿਊਰਟੀ ਐਕਟ ਅਧੀਨ ਵਧੀਆਂ ਕੰੰਮ ਕਰਨ ਵਾਲੀਆ ਦੋ ਆਂਗਨਵਾੜੀ ਵਰਕਰਾਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨ ਕੀਤਾ ਜਾਣ ਲਈ ਦੋ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।


