- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਨਵੇਂ ਮੈਂਬਰ ਸ਼ਾਮਿਲ
ਨਵੇਂ 9 ਮੈਂਬਰਾਂ ਵਿੱਚੋਂ 7 ਮੈਂਬਰਾਂ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨਾਲ ਕੀਤੀ ਮੁਲਾਕਾਤ
ਚੰਡੀਗੜ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ 7 ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ 7 ਮੈਂਬਰ ਜਿਹਨਾਂ ਵਿੱਚ ਸ੍ਰੀਮਤੀ ਕਿਰਨਪ੍ਰੀਤ ਕੌਰ, ਸ੍ਰੀਮਤੀ ਗੀਤਾ ਅਰੋੜਾ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਮਧੂ ਸ਼ਰਮਾ, ਸ੍ਰੀਮਤੀ ਰਾਜੇਸ਼ਵਰੀ ਕੌਸ਼ਿਕ, ਸ੍ਰੀਮਤੀ ਸਰਵਜੀਤ ਕੌਰ ਅਤੇ ਸ੍ਰੀਮਤੀ ਕੁਲਦੀਪ ਸਪਨਾ ਸ਼ਾਮਲ ਹਨ, ਨੇ ਮੰਤਰੀ ਨਾਲ ਮੁਲਾਕਾਤ ਕੀਤੀ ਜਦਕਿ 2 ਮੈਂਬਰ ਸ੍ਰੀਮਤੀ ਸ਼ਾਲਿਨੀ ਸ਼ਰਮਾ ਅਤੇ ਸ੍ਰੀਮਤੀ ਜਗਦਰਸ਼ਨ ਕੌਰ ਆ ਨਹੀਂ ਸਕੇ। ਅਸਲ ਵਿੱਚ ਕਮਿਸ਼ਨ ਵਿੱਚ 9 ਮੈਂਬਰ ਨਿਯੁਕਤ ਕੀਤੇ ਗਏ ਹਨ ਪਰ ਅੱਜ ਸਿਰਫ 7 ਮੈਂਬਰਾਂ ਨੇ ਮੰਤਰੀ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕਮਿਸ਼ਨ ਵਿੱਚ ਨਵੇਂ ਨਿਯੁਕਤ ਮੈਂਬਰਾਂ ਦਾ ਸਵਾਗਤ ਕਰਦਿਆਂ ਮੰਤਰੀ ਨੇ ਉਨਾਂ ਨੂੰ ਔਰਤਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਦਿਸ਼ਾ-ਨਿਰਦੇਸ਼ਾਂ ਅਤੇ ਕਾਨੂੰਨਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ।ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਮੌਜੂਦ ਸਨ।


