- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ
69000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੜ ਰੁਪਏ ਦੇ ਦੰਡਿਤ ਵਿਆਜ ਦੀ ਮਿਲੇਗੀ ਰਾਹਤ
ਚੰਡੀਗੜ੍ਹ – ਕਵਿਡ-19 ਮਹਾਂਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ. ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫਾਲਟਰ ਕਰਜ਼ਦਾਰ 31 ਦਸੰਬਰ 2020 ਤੱਕ ਆਪਣੀ ਪੂਰੀ ਡਿਫਾਲਟਰ ਰਕਮ ਜਮ੍ਹਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ, ਉਨ੍ਹਾਂ ਦੇ ਕਰਜ਼ਾ ਖਾਤੇ ਵਿੱਚ ਖੜ੍ਹਾ ਪੂਰਾ ਦੰਡਿਤ ਵਿਆਜ ਮਾਫ ਕਰ ਦਿੱਤਾ ਜਾਵੇਗਾ।ਸੂਬੇ ਵਿੱਚ ਕੁੱਲ 89 ਪੀ.ਏ.ਡੀ.ਬੀਜ਼ ਦੇ ਲਗਭਗ 69000 ਡਿਫਾਲਟਰ ਕਰਜ਼ਦਾਰ ਹਨ ਜਿਨ੍ਹਾਂ ਵੱਲ ਲਗਭਗ 1950 ਕਰੜ ਰੁਪਏ ਦੀ ਡਿਫਾਲਟਰ ਰਕਮ ਬਕਾਇਆ ਹੈ ਅਤੇ 61.49 ਕਰੜ ਰੁਪਏ ਦਾ ਦੰਡਿਤ ਵਿਆਜ਼ ਲੈਣ ਯਗ ਹੈ। ਇਨ੍ਹਾਂ ਵਿੱਚੋਂ 70 ਫੀਸਦੀ ਤੋਂ ਜ਼ਿਆਦਾ ਛਟੇ ਅਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕਲ 5 ਏਕੜ ਜਾਂ 5 ਏਕੜ ਤੋਂ ਘੱਟ ਜ਼ਮੀਨ ਹੈ। ਇਸ ਫੈਸਲੇ ਨਾਲ ਉਨ੍ਹਾਂ ਨੂੰ ਬਕਾਇਆ ਰਕਮ ਭਰਨ ਵਿੱਚ ਰਾਹਤ ਮਿਲੇਗੀ।ਸਹਿਕਾਰਤਾ ਮੰਤਰੀ ਦੇ ਆਦੇਸ਼ਾਂ ‘ਤੇ ਇਸ ਸਬੰਧੀ ਬੈਂਕ ਦੇ ਬਰਡ ਆਫ ਡਾਇਰੈਕਟਰਜ਼ ਵੱਲੋਂ ਸਿਫਾਰਸ਼ ਕਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4500 ਕਰੜ ਰੁਪਏ ਦੇ ਕਰੀਬ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਹਾਲ ਹੀ ਵਿੱਚ ਕੇਂਦਰ ਵੱਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਕੱਲ੍ਹ ਹੀ ਵਿਧਾਨ ਸਭਾ ਵਿੱਚ ਨਵੇਂ ਕਾਨੂੰਨ ਬਣਾਏ ਗਏ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।


