- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਲਾਟਰੀ ਵਿਭਾਗ ਵੱਲੋਂ ਹੋਲੀ ਬੰਪਰ-2020 ਜਾਰੀ
ਕਰੋੜਾਂ ਰੁਪਏ ਦੇ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ
ਚੰਡੀਗੜ੍ਹ – ਨਿਊਂ ਯੀਅਰ ਬੰਪਰ ਦੀ ਸਫ਼ਲਤਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਹੋਲੀ ਬੰਪਰ-2020 ਜਾਰੀ ਕਰ ਦਿੱਤਾ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਹੈ ਅਤੇ ਇਸ ਦਾ ਡਰਾਅ 29 ਫਰਵਰੀ, 2020 ਨੂੰ ਕੱਢਿਆ ਜਾਵੇਗਾ। ਇਸ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਵਿੱਚ (1.50-1.50 ਕਰੋੜ ਰੁਪਏ) ਤਕਸੀਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬੰਪਰ ਦੇ ਦੂਜੇ ਇਨਾਮ ਦੀ ਰਾਸ਼ੀ 10 ਲੱਖ ਰੁਪਏ ਹੈ ਅਤੇ ਇਹ ਇਨਾਮ ਪੰਜ ਜੇਤੂਆਂ (ਪ੍ਰਤੀ ਜੇਤੂ 10 ਲੱਖ ਰੁਪਏ) ਨੂੰ ਮਿਲੇਗਾ। ਤੀਜਾ ਇਨਾਮ 2.50 ਲੱਖ ਰੁਪਏ ਦਾ ਹੈ ਅਤੇ ਇਹ ਇਨਾਮ 20 ਜੇਤੂਆਂ (ਪ੍ਰਤੀ ਜੇਤੂ ਢਾਈ ਲੱਖ ਰੁਪਏ) ਨੂੰ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਉਪਰੋਕਤ ਇਨਾਮਾਂ ਤੋਂ ਇਲਾਵਾ ਹੋਲੀ ਬੰਪਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਦੇ ਹੋਰ ਵੀ ਕਈ ਦਿਲ-ਖਿੱਚਵੇਂ ਇਨਾਮ ਸ਼ਾਮਲ ਹਨ।


