- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਕੀਤੀ ਜਾਵੇਗੀ ਸਥਾਪਤ: ਓ.ਪੀ. ਸੋਨੀ
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਸਥਾਪਤ ਕੀਤੇ ਜਾਣਗੇ ਆਰਗਨ ਰੀਟ੍ਰਾਇਵਲ ਸੈਂਟਰ
ਚੰਡੀਗੜ – ਸੂਬੇ ਵਿਚ ਅੰਗ ਟ੍ਰਾਂਸਪਲਾਂਟ ਨੂੰ ਉਤਸ਼ਾਹਤ ਅਤੇ ਨਿਯਮਤ ਕਰਨ ਦੀ ਲੋੜ ਮਹਿਸੂਸ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸੂਬੇ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਸਥਾਪਤ ਕਰਨ ਦੇ ਨਾਲ ਨਾਲ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਇਕ-ਇਕ ਆਰਗਨ ਰੀਟ੍ਰਾਇਵਲ ਸੈਂਟਰ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ ਸ੍ਰੀ ਸੋਨੀ ਨੇ ਕਿਹਾ ਕਿ ਜੀਵਨ ਦੇ ਅੰਤਮ ਪੜਾਅ ‘ਤੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਅੰਗ ਟਰਾਂਸਪਲਾਂਟ ਸਬੰਧੀ ਮਨੁੱਖੀ ਅੰਗਾਂ ਦੀ ਉਪਲਬਧਾਂ ਲੋੜ ਤੋਂ ਬਹੁਤ ਘੱਟ ਹੈ। ਇਸ ਲਈ, ਮ੍ਰਿਤਕ ਦੇਹ ਦੇ ਅੰਗ ਦਾਨ ਨੂੰ ਉਤਸ਼ਾਹਤ ਕਰਨ ਲਈ, ਸੂਬੇ ਵਿਚ ਆਰਗਨ ਰੀਟ੍ਰਾਇਵਲ ਅਤੇ ਟ੍ਰਾਂਸਪਲਾਂਟੇਸ਼ਨ ਸਬੰਧੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ (ਸੋਟੋ) ਨੈਸ਼ਨਲ ਆਰਗਨ ਟਰਾਂਸਪਲਾਂਟ ਪ੍ਰੋਗਰਾਮ ਤਹਿਤ ਸਥਾਪਤ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਦਾ ਖਰਚਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ ਜਿਸ ਤਹਿਤ ਇਸ ਦੀ ਇਮਾਰਤ ਬਣਾਉਣ ‘ਤੇ 35 ਲੱਖ ਰੁਪਏ ਦੀ ਲਾਗਤ ਆਵੇਗੀ ਇਸ ਤੋਂ ਇਲਾਵਾ ਮੈਨਪਾਵਰ ‘ਤੇ 38 ਲੱਖ ਰੁਪਏ ਸਲਾਨਾ ਅਤੇ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਆਰਗੇਨ ਰਿਟ੍ਰੀਵਲ ਸੈਂਟਰ ਸਥਾਪਤ ਕਰਨ ਲਈ 25-25 ਲੱਖ ਰੁਪਏ ਖਰਚਾ ਆਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਸਰਕਾਰ ਨੇ 1.2 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਸ਼ੁਰੂਆਤੀ ਖਰਚਿਆਂ ਲਈ ਲੋੜੀਂਦੀ ਰਕਮ ਜਾਰੀ ਕਰ ਦਿੱਤੀ ਹੈ।ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਨੇ ਕਿਹਾ ਕਿ ਸੋਟੋ ਸਮੁੱਚੀਆਂ ਅੰਗ ਟ੍ਰਾਂਸਪਲਾਂਟ ਸਬੰਧੀ ਗਤੀਵਿਧੀਆਂ ਲਈ ਤਾਲਮੇਲ ਕਰੇਗਾ ਅਤੇ ਇਸ ਤੋਂ ਬਾਅਦ ਗ੍ਰੀਨ ਕੋਰੀਡੋਰ ਸ਼ੁਰੂ ਕਰਵਾਏਗਾ, ਜੋ ਕਿ ਇਕ ਵਿਸ਼ੇਸ਼ ਰਾਸਤਾ ਹੈ ਜਿਸ ਨਾਲ ਟ੍ਰਾਂਸਪਲਾਂਟ ਕਰਨ ਵਾਲੇ ਅੰਗਾਂ ਨੂੰ ਸਹੀ ਸਮੇਂ ‘ਤੇ ਨਿਰਧਾਰਤ ਹਸਪਤਾਲ ਤੱਕ ਪਹੁੰਚਾਇਆ ਜਾ ਸਕੇਗਾ।


