- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 40 ਕਰੋੜ ਦੇ ਝੋਨਾ ਘਪਲੇ ਦਾ ਭਗੌੜਾ ਮੁਲਜ਼ਿਮ ਡੀ.ਐਫ.ਐਸ.ਸੀ. ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਅੰਮ੍ਰਿਤਸਰ ਏ.ਪੀ. ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਹੋਰਨਾਂ ਅਧਿਕਾਰੀਆਂ ਅਤੇ ਵੀਰੂਮੱਲ ਮਿਲਖ ਰਾਜ ਚੌਲ ਮਿੱਲ ਦੇ ਮਾਲਕ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਵਿੱਚ 40 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ, ਵਿਜੀਲੈਂਸ ਬਿਊਰੋ, ਸਿੱਟ (ਵਿਸ਼ੇਸ਼ ਜਾਂਚ ਟੀਮ) ਨੇ ਦੋਸ਼ੀ ਡੀ.ਐਫ.ਐਸ.ਸੀ. ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ ਜੋ ਕਿ ਗ੍ਰਿਫ਼ਤਾਰੀ ਦੇ ਡਰੋਂ ਫਰਾਰ ਸੀ। ਉਨ੍ਹਾਂ ਦੱਸਿਆ ਕਿ ਆਈ.ਪੀ.ਸੀ. ਦੀ ਧਾਰਾ 120-ਬੀ, 406, 409, 420, 467,468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਡੀ), 13 (2) ਤਹਿਤ ਐਫ.ਆਈ.ਆਰ. ਨੰ. 44 ਪੁਲਿਸ ਥਾਣਾ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਦਰਜ ਹੈ ਅਤੇ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਪੁਲਿਸ ਤੋਂ ਇਸ ਕੇਸ ਦੀ ਜਾਂਚ ਆਪਣੇ ਹੱਥ ਵਿੱਚ ਲਈ ਗਈ ਸੀ।ਉਨ੍ਹਾਂ ਦੱਸਿਆ ਕਿ ਝੋਨੇ ਦੇ ਘੁਟਾਲੇ ਦੇ ਇਸ ਮਾਮਲੇ ਵਿੱਚ ਹੋਰ ਸਹਿ-ਦੋਸ਼ੀ ਜਿਨ੍ਹਾਂ ਵਿੱਚ ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਰਮਿੰਦਰ ਸਿੰਘ ਬਾਠ ਅਤੇ ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਵਿਪਨ ਸ਼ਰਮਾ ਅਤੇ ਫੂਡ ਇੰਸਪੈਕਟਰ ਗੁਰਜਿੰਦਰ ਸਿੰਘ ਸ਼ਾਮਲ ਹਨ, ਨੂੰ ਬਿਊਰੋ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕੁਝ ਵਿਅਕਤੀ ਅਜੇ ਵੀ ਫਰਾਰ ਹਨ।ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਡੀ.ਐਫ.ਐਸ.ਸੀ. ਨੇ ਵਿਭਾਗੀ ਅਧਿਕਾਰੀਆਂ ਅਤੇ ਵੀਰੂ ਮੱਲ ਮੁਲਖ ਰਾਜ ਚੌਲ ਮਿੱਲ ਦੇ ਮਾਲਕ ਨਾਲ ਮਿਲ ਕੇ ਸਾਜਿਸ਼ ਘੜੀ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਸੂਬਾ ਸਰਕਾਰ ਨੂੰ ਵੱਡਾ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਦੋਸ਼ੀ ਅਧਿਕਾਰੀਆਂ ਦੀ ਮਦਦ ਨਾਲ ਵੀਰੂ ਮੱਲ ਮੁਲਖ ਰਾਜ ਚੌਲ ਮਿੱਲ ਦੇ ਮਾਲਕ (ਦੋਸ਼ੀ) ਨੇ ਸਰਕਾਰੀ ਝੋਨੇ ‘ਤੇ ਪੰਜਾਬ ਨੈਸ਼ਨਲ ਬੈਂਕ ਪਾਸੋਂ ਤਕਰੀਬਨ 200 ਕਰੋੜ ਦਾ ਲੋਨ ਲਿਆ ਅਤੇ ਪੀ.ਐਨ.ਬੀ. ਤੇ ਖੁਰਾਕ ਸਿਵਲ ਸਪਲਾਈ ਵਿਭਾਗ ਨਾਲ ਕ੍ਰਮਵਾਰ ਤਕਰੀਬਨ 200 ਕਰੋੜ ਰੁਪਏ ਅਤੇ 40 ਕਰੋੜ ਰੁਪਏ ਦੀ ਠੱਗੀ ਮਾਰੀ ਵਿਜੀਲੈਂਸ ਬਿਊਰੋ ਵੱਲੋਂ ਹੁਣ ਤੱਕ ਦੀ ਜਾਂਚ ਨਾਲ ਉਨ੍ਹਾਂ ਸ਼ੱਕੀ ਵਿਅਕਤੀਆਂ ਵਿਰੁੱਧ ਸਬੂਤ ਸਾਹਮਣੇ ਆਏ ਹਨ ਜੋ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਨਾਕਾਮ ਰਹੇ ਹਨ।


