- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੜਾਂ ਨਾਲ ਪ੍ਰਭਾਵਿਤ ਕੇਰਲ ਲਈ ਇਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ ਨਾਲ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਮੁਹਈਆ ਕਰਵਾਉਣ ਦੀ ਕੀਤੀ ਗਈ ਨਿੱਜੀ ਅਪੀਲ ਦੇ ਹੁੰਗਾਰੇ ਵਜੋਂ ਹੁਣ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਹਤ ਵਿੱਚ ਆਪਣਾ ਯੋਗਦਾਨ ਪਾਇਆ ਹੈ। ਹੜ ਪੀੜਤ ਲੋਕਾਂ ਦੀ ਮਦਦ ਲਈ ਬਿਊਰੋ ਦੇ ਸਟਾਫ ਨੇ ਆਪਣੀ ਇਕ-ਇਕ ਦਿਨ ਦੀ ਤਨਖਾਹ ਦਿੱਤੀ ਹੈ। ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ.ਉਪਲ ਨੇ ਅੱਜ ਦੁਪਹਿਰ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਸਥਾਨ ‘ਤੇ ਉਨਾਂ ਨੂੰ 5 ਲੱਖ ਰੁਪਏ ਦਾ ਚੈਕ ਭੇਟ ਕੀਤਾ।
ਮੁੱਖ ਮੰਤਰੀ ਨੇ ਕੇਰਲਾ ਦੇ ਲੋਕਾਂ ਦੀ ਮਦਦ ਲਈ ਵੱਡੀ ਪੱਧਰ ‘ਤੇ ਅੱਗੇ ਆਉਣ ਵਾਸਤੇ ਪੰਜਾਬੀਆਂ ਦੀ ਦੀ ਸਰਾਹਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੀ ਘੜੀ ਕੇਰਲਾ ਦੇ ਲੋਕਾਂ ਦੇ ਮਦਦ ਵਾਸਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਖੁਲ ਦਿੱਲੀ ਨਾਲ ਦਾਨ ਦੇਣ ਦਾ ਸੱਦਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 150 ਮੀਟਰਕ ਟਨ ਰਾਹਤ ਸਾਮਗਰੀ ਚਾਰ ਹਵਾਈ ਜਹਾਜਾਂ ਰਾਹੀਂ ਕੇਰਲ ਭੇਜੀ ਹੈ ਤਾਂ ਜੋ ਹੜਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਦਦ ਹੋ ਸਕੇ।


