- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਧਾਨ ਸਭਾ ਵੱਲੋਂ ਵਾਜਪਾਈ ਤੇ ਹੋਰ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲੋਕਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਸਣੇ ਹੋਰਨਾਂ ਵਿਛੜੀਆਂ ਉਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉਘੀਆਂ ਸ਼ਖਸ਼ੀਅਤਾਂ ਦੇ ਨਾਲ-ਨਾਲ ਆਪਣੀ ਜਾਨ ਨਿਸ਼ਵਰ ਕਰਨ ਵਾਲੇ ਫੌਜੀਆਂ ਨੂੰ ਵੀ 2 ਮਿੰਟ ਦਾ ਮੌਨ ਰਖ ਕੇ ਸਤਿਕਾਰ ਵਜੋਂ ਸ਼ਰਧਾਂਜਲੀ ਭੇਂਟ ਕੀਤੀ। ਸ੍ਰੀ ਵਾਜਪਾਈ ਅਤੇ ਸ੍ਰੀ ਸੋਮਨਾਥ ਚੈਟਰਜੀ ਤੋਂ ਇਲਾਵਾ ਸਦਨ ਨੇ ਸਾਬਕਾ ਡਿਪਟੀ ਉਪ ਮੁਖ ਮੰਤਰੀ ਬਲਰਾਮ ਜੀ ਦਾਸ ਟੰਡਨ, ਸਾਬਕਾ ਮੰਤਰੀ ਸ੍ਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ ਅਤੇ ਕੁਲਦੀਪ ਸਿੰਘ ਬਡਾਲਾ ਅਤੇ ਉਘੇ ਪਤਰਕਾਰ ਕੁਲਦੀਮ ਨਈਅਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।


