- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ
ਚੰਡੀਗੜ – ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਵਿਧਾਇਕਾਂ ਦੀ ਤਨਖ਼ਾਹ ਵਿੱਚ ਅਜੇ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਮਾਮਲਾ ਅਜੇ ਆਮ ਮੰਤਵਾਂ ਸਬੰਧੀ ਕਮੇਟੀ ਦੇ ਜ਼ੇਰੇ ਗ਼ੌਰ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠਲੀ ਆਮ ਮੰਤਵਾਂ ਸਬੰਧੀ 20 ਮੈਂਬਰੀ ਕਮੇਟੀ ਨੇ ਵਿਧਾਇਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਆਪਣੀ ਪੰਜ ਮੈਂਬਰੀ ਸਬ-ਕਮੇਟੀ ਨੂੰ ਰਿਪੋਰਟ ਦੇਣ ਲਈ ਕਿਹਾ ਸੀ। ਇਸ ਸਬ-ਕਮੇਟੀ ਨੇ ਵਿਚਾਰ-ਵਟਾਂਦਰੇ ਬਾਅਦ ਵਿਧਾਨ ਸਭਾ ਦੀ ਆਮ ਮੰਤਵਾਂ ਸਬੰਧੀ ਕਮੇਟੀ ਨੂੰ ਅਜੇ ਮਹਿਜ਼ ਰਿਪੋਰਟ ਸੌਂਪੀ ਹੈ, ਜਿਸ ਨੂੰ ਆਧਾਰ ਬਣਾ ਕੇ ਮੀਡੀਆ ਦੇ ਇਕ ਹਿੱਸੇ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਦੁੱਗਣੀਆਂ’ ਕਰ ਦਿੱਤੇ ਜਾਣ ਬਾਰੇ ਬੇਬੁਨਿਆਦ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਸਬ-ਕਮੇਟੀ ਦੀ ਇਸ ਰਿਪੋਰਟ ‘ਤੇ ਹਾਲੇ ਆਮ ਮੰਤਵਾਂ ਸਬੰਧੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ ਅਤੇ ਆਪਣੀਆਂ ਸਿਫ਼ਾਰਸ਼ਾਂ ਪੰਜਾਬ ਸਰਕਾਰ ਕੋਲ ਭੇਜੀਆਂ ਜਾਣਗੀਆਂ, ਜਿਸ ‘ਤੇ ਸਰਕਾਰ ਵੱਲੋਂ ਹੀ ਕੋਈ ਅੰਤਿਮ ਫ਼ੈਸਲਾ ਲਿਆ ਜਾਵੇਗਾ।


